-ਮਾਨਸਾ ਵਿੱਚ ਨੌਜਵਾਨਾਂ ਨੂੰ ਘਰ ਬੈਠੇ ਹੀ ਮਿਲੇਗੀ ਕਰੀਅਰ ਕਾਊਸਲਿੰਗ ਅਤੇ ਆਨ ਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ

0
45

ਮਾਨਸਾ, 29 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਉਤਪੱਤੀ ਅਤੇ ਟਰੇਨਿੰਗ ਅਫਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜਗਾਰ ਤਹਿਤ ਖੋਲ੍ਹੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਦੇ ਮੌਕੇ ਮੁਹੱਈਆ ਕਰਵਾਊਣ ਲਈ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਲੜੀ ਨੂੰ ਅੱਗੇ ਤੋਰਦੇ ਹੋਏ ਹੁਣ ਸਬੰਧਿਤ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕੈਰੀਅਰ ਕਾਊਸਲਿੰਗ ਹੈਲਪ ਲਾਇਨ ਨੰ. 98763-77827 ‘ਤੇ ਕਾਲ ਕਰਕੇ ਰੋਜ਼ਗਾਰ, ਸਵੈ-ਰੋਜ਼ਗਾਰ, ਹੁਨਰ ਵਿਕਾਸ, ਅਗਲੇਰੀ ਪੜਾਈ, ਮੁਕਾਬਲੇ ਦੀਆ ਪ੍ਰੀਖਿਆਵਾਂ ਸਬੰਧੀ ਤਿਆਰੀ ਲਈ ਸਲਾਹ ਪ੍ਰਾਪਤ ਕਰ ਸਕਦੇ ਹਨ।
ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵੱਲੋ ਸ਼ੁਰੂ ਕੀਤੇ ਪੀ.ਜੀ.ਆ.ਕੇ.ਏ.ਐਮ. ਪੋਰਟਲ http://www.pgrkam.com ‘ਤੇ ਆਨ ਲਾਇਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਜਿਸ ਤਹਿਤ ਪੜੇ ਲਿਖੇ ਨੋਜ਼ਵਾਨ ਘਰ ਬੈਠੇ ਵੈਬ ਸਾਇਟ ‘ਤੇ ਜਾ ਕੇ  ਆਨ ਲਾਇਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵੱਲੋ ਜਾਰੀ ਕੀਤੇ ਗਏ ਹੈਲਪ ਲਾਇਨ ਨੰਬਰ 98763-77827 ‘ਤੇ ਸਵੇਰੇ 9 ਵਜੇ ਤੋ ਲੈ ਕੇ ਸ਼ਾਮ 5 ਵਜੇ ਤੱਕ ਕਾਲ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋ ਵੱਧ ਗਿਣਤੀ ਵਿਚ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ ਅਤੇ ਕੈਰੀਅਰ ਕਾਊਸਲਿੰਗ ਦੀ ਸਹੂਲਤ ਦਾ ਲਾਭ ਪ੍ਰਾਪਤ ਕਰਨ ਅਤੇ ਮਹਿਕਮੇ ਦੀਆਂ ਹੋਰ ਸਭ ਸਕੀਮਾਂ ਦਾ ਵੀ ਲਾਭ ਉਠਾ ਸਕਣ।  

LEAVE A REPLY

Please enter your comment!
Please enter your name here