-ਕੋਰੋਨਾ ਦੌਰਾਨ ਔਰਤਾਂ ‘ਤੇ ਵਧੀ ਘਰੇਲੂ ਹਿੰਸਾ ਦਾ ਸਖਤ ਨੋਟਿਸ

0
93

ਮਾਨਸਾ, 29 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਦੀ ਮਹਾਂਮਾਰੀ ਦੇ ਚਲਦਿਆਂ ਔਰਤਾਂ ਉੱਪਰ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਦਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ, ਸ਼੍ਰੀ ਆਰ.ਕੇ.ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ਼੍ਰੀਮਤੀ ਰੁਪਿੰਦਰ ਚਾਹਲ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਨਿਰਦੇਸ਼ ਕੀਤੇ ਗਏ ਹਨ ਕਿ ਉਹ ਅਜਿਹੇ ਮਾਮਲਿਆਂ ਵਿੱਚ ਫੋਰੀ ਕਾਰਵਾਈ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਿਰਦੇਸ਼ਾਂ ਦੇ ਚੱਲਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਸ਼੍ਰੀਮਤੀ ਮਨਦੀਪ ਪੰਨੂ ਨੇ ਮਾਨਸਾ ਜ਼ਿਲ੍ਹੇ ਵਿੱਚ ਔਰਤਾਂ ਤੇ ਘਰੇਲੂ ਹਿੰਸਾਂ ਸਬੰਧੀ ਸਾਰੇ ਅਮਲੇ ਨੂੰ ਹੋਰ ਚੁਸਤ ਦਰੁੱਸਤ ਕਰਨ ਦਾ ਫੈਸਲਾ ਕੀਤਾ ਹੈ।
ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਮਨਦੀਪ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਔਰਤਾਂ ਤੇ ਘਰੇਲੂ ਹਿੰਸਾ ਰੋਕਣ ਲਈ ਸਾਡਾ ਸਾਥ ਦੇਣ। ਉਨ੍ਹਾਂ ਦੱਸਿਆ ਕਿ ਪੀੜਤ ਔਰਤਾ ਨੂੰ ਚਾਹੀਦਾ ਹੈ ਕਿ ਉਹ ਅਜਿਹੀਆਂ ਮਾਮਲਿਆਂ ਦੀ ਰਿਪੋਰਟ ਤੁੰਰਤ ਅਥਾਰਟੀ ਦੇ ਟੋਲ ਫਰੀ ਨੰ: 1968, ਫੋਨ ਨੰ: 01652-227022 ਮੋਬਾਇਲ ਨੰ: 85588-09616 ‘ਤੇ ਦਰਜ ਕਰਵਾਉਣ। ਉਨ੍ਹਾਂ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰੇਗਾ ਅਤੇ ਕਿਸੇ ਕਿਸਮ ਦੀ ਹਿੰਸਾ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਕਚਿਹਰੀਆਂ ਵਿੱਚ ਕਾਰਵਾਈ ਕਰਨ ਲਈ ਉਹਨਾ ਨੂੰ ਮੁਫਤ ਵਕੀਲ ਕਰਕੇ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਘਰੇਲੂ ਹਿੰਸਾ ਤੋ ਇਲਾਵਾ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਜੇਕਰ ਕਚਿਹਰੀਆਂ ਦੇ ਸਬੰਧਤ ਨਾ ਹੋਵੇ ਜਿਵੇ ਕਿ ਰਾਸ਼ਨ ਦੀ ਜਰੂਰਤ, ਦਵਾਈਆਂ ਦੀ ਜਰੂਰਤ ਹੈ, ਉਹ ਵੀ ਅਥਾਰਟੀ ਵੱਲੋ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ ਉਸ ਵਿਅਕਤੀ ਤੱਕ ਮਦਦ ਪਹੁੰਚਾਈ ਜਾਵੇਗੀ।  

LEAVE A REPLY

Please enter your comment!
Please enter your name here