ਗ੍ਰਾਮ ਪੰਚਾਇਤ ਨੇ ਏਕਾਤਵਾਂਸ ਵਿੱਚ ਰਹਿਣ ਵਾਲੇ ਲੋਕਾਂ ਲਈ ਹਰ ਸਹੂਲਤਾਂ ਨਾਲ ਕੀਤੇ ਕਮਰੇ ਤਿਆਰ

0
74

ਜੋਗਾ, 5 ਮਈ (ਹੀਰਾ ਸਿੰਘ ਮਿੱਤਲ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆ ਬਾਹਰਲੀ ਸੂਬਿਆਂ ਤੋਂ ਆਏ ਲੋਕਾਂ ਨੂੰ ਏਕਾਤਵਾਂਸ ਵਿੱਚ ਰੱਖਣ ਲਈ ਗ੍ਰਾਮ ਪੰਚਾਇਤ ਬੁਰਜ ਬੁਰਜ ਢਿੱਲਵਾਂ ਵੱਲੋਂ ਹਰ ਸਹੂਲਤ ਤੇ ਵਧੀਆ ਢੰਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਮਰੇ ਤਿਆਰ ਕੀਤੇ ਗਏ ਹਨ। ਇਸ ਸਮੇਂ ਏਕਾਤਵਾਂਸ ਵਿੱਚ ਪਿੰਡ ਦੇ ਦੋ ਵਿਅਕਤੀ ਰਹਿ ਰਹੇ ਹਨ। ਸਰਪੰਚ ਜਗਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆ ਹਦਾਇਤਾ ਅਨੁਸਾਰ ਬਾਹਰਲੇ ਸੂਬਿਆਂ ਤੋਂ ਆਏ ਪਿੰਡ ਦੇ ਲੋਕਾਂ ਲਈ ਭਾਈ ਘਨੱਈਆ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਹਰ ਸਹੂਲਤਾਂ ਨਾਲ  ਕਮਰੇ ਤਿਆਰ ਕੀਤੇ ਗਏ ਹਨ, ਤਾਂ ਜੋ ਏਕਾਤਵਾਂਸ ਵਿੱਚ ਰਹਿਣ ਵਾਲੇ ਪਿੰਡ ਵਾਸੀਆ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿੰਡ ਵਾਸੀਆ ਨੂੰ ਅਪੀਲ ਕਰਦਿਆ ਕਿਹਾ ਕਿ ਜਾਰੀ ਕੀਤੀਆ ਹਦਾਇਤਾ ਦੀ ਪਾਲਣਾ ਕਰਦਿਆ ਬਾਹਰਲੇ ਸੂਬਿਆ ਤੋਂ ਆਏ ਹਰ ਵਿਅਕਤੀ ਦੀ ਜਾਣਕਾਰੀ ਪੰਚਾਇਤ ਨੂੰ ਦਿੱਤੀ ਜਾਵੇ ਤਾਂ ਜੋ ਇਸ ਵਾਇਰਸ ਦੇ ਫੈ਼ਲਣ ਤੋਂ ਬਚਾ ਹੋ ਸਕੇ। ਇਸ ਮੌਕੇ ਕਲੱਬ ਦੇ ਪ੍ਰਧਾਨ ਜਗਮੇਲ ਸਿੰਘ, ਖਜਾ਼ਨਚੀ ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸਵਰਨ ਸਿੰਘ, ਪ੍ਰਗਟ ਸਿੰਘ, ਨੀਟੂ ਸਿੰਘ, ਲਹੌਰਾ ਸਿੰਘ, ਬੱਗਾ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here