ਪੰਜਾਬ ਸਰਕਾਰ ਦਾ ਅਹਿਮ ਫੈਸਲਾ, 5, 8, 10 ਕਲਾਸਾਂ ਦੇ ਵਿਦਿਆਰਥੀਆਂ ਨੂੰ ਇਸ ਤਰਜ਼ ‘ਤੇ ਕੀਤਾ ਜਾਏਗਾ ਪ੍ਰਮੋਟ

0
165

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ ਕਲਾਸਾਂ 5, 8 ਅਤੇ 10 ਦੇ ਵਿਦਿਆਰਥੀਆਂ (students) ਨੂੰ ਅਗਲੀ ਕਲਾਸ (next class) ‘ਚ ਪ੍ਰਮੋਟ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਟਵਿੱਟਰ ‘ਤੇ ਇਹ ਐਲਾਨ ਕੀਤਾ। ਮੀਟਿੰਗ ਇੱਕ ਵੀਡੀਓ ਲਿੰਕ ਰਾਹੀਂ ਕੀਤੀ ਗਈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅਧਾਰ ‘ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਏਗਾ।

ਦੱਸ ਦਈਏ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਐਲਾਨ ਕੀਤਾ ਹੈ ਕਿ ਉਹ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਕਰਾਏਗੀ ਜੋ ਕਿ 1 ਤੋਂ 15 ਜੁਲਾਈ ਦੇ ਵਿਚਕਾਰ ਕੋਰੋਨਾਵਾਇਰਸ ਮਹਾਮਾਰੀ ਕਰਕੇ ਰੱਦ ਕਰ ਦਿੱਤੀਆਂ ਗਈਆਂ। ਕੋਰੋਨਾਵਾਇਰਸ ਮਹਾਮਾਰੀ ਨੇ ਪੰਜਾਬ ਸਮੇਤ ਦੇਸ਼ ਭਰ ਵਿੱਚ ਸਕੂਲ ਪ੍ਰੀਖਿਆਵਾਂ ਵਿੱਚ ਰੁਕਾਵਟ ਪਾਈ।

LEAVE A REPLY

Please enter your comment!
Please enter your name here