ਮਾਨਸਾ, 13—05—2020 (ਸਾਰਾ ਯਹਾ /ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ
ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ
ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ
ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ
ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ
ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ
ਵਿਆਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਵੱਲੋਂ ਹਰਦੀਪ ਸਿੰਘ ਉਰਫ ਸੀਪਾ ਪੁੱਤਰ ਜਗਦੇਵ ਸਿੰਘ ਵਾਸੀ ਬਹਾਦਰਪੁਰ ਨੂੰ ਮੋਟਰਸਾਈਕਲ ਮਾਰਕਾ ਸੀਟੀ—100
ਨੰ:ਪੀਬੀ.31ਡੀ—3887 ਸਮੇਤ ਕਾਬੂ ਕਰਕੇ 1000 ਨਸ਼ੀਲੀਆ ਗੋਲੀਆ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ.
ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕਾਲਾ ਸਿੰਘ
ਪੁੱਤਰ ਗੁਰਮੇਲ ਸਿੰਘ ਵਾਸੀ ਗੰਢੂ ਖੁਰਦ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ।
ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ 25 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ
ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਤਰਾ ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਦੋ ਟਰਾਲਿਆ (ਟਰੱਕਾ) ਵਿੱਚ
ਸਵਾਰ 4 ਵਿਆਕਤੀਆਂ ਗੁਰਪ੍ਰੀਤ ਸਿੰਘ ਉਰਫ ਮੀਤੀ ਪੁੱਤਰ ਹਰਦੇਵ ਸਿੰਘ ਵਾਸੀ ਖਿਆਲਾ ਖੁਰਦ, ਅੰਮ੍ਰਿਤਪਾਲ ਸਿੰਘ ਪੁੱਤਰ ਹਰਵਿੰਦਰ ਸਿੰਘ
ਵਾਸੀ ਮਾਨਸਾ ਅਤੇ ਬਲਜਿੰਦਰ ਸਿੰਘ ਉਰਫ ਬੀਟੀ ਪੁੱਤਰ ਜਸਵੰਤ ਸਿੰਘ ਵਾਸੀ ਜੁਵਾਹਰਕੇ, ਹਰਜਿੰਦਰ ਸਿੰਘ ਉਰਫ ਕਾਕਾ ਪੁੱਤਰ ਜੀਤ ਸਿੰਘ
ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਟਰੱਕ ਨੰ:ਪੀਬੀ.03ਏ.ਡਬਲਯੂ—8834
ਅਤੇ ਟਰੱਕ ਨੰ:ਪੀਬੀ.03ਏਟੀ—7734 ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਚਾਰਾ ਦੋਸ਼ੀਆਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਕੇ ਤਫਤੀਸ ਆਰੰਭੀ ਗਈ ਹੈ।
ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ
ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ
ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।