ਮਾਨਸਾ, 16—05—2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ
ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ
ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ
ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ
ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ
ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ
ਵਿਆਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਮਾਨਸਾ ਦੀ
ਪੁਲਿਸ ਪਾਰਟੀ ਵੱਲੋਂ ਹਰਵਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮਾਨਸਾ ਨੂੰ ਸਕੂਟਰੀ ਨੰ:ਪੀਬੀ.31ਆਰ—3189 ਸਮੇਤ ਕਾਬੂ ਕਰਕੇ 72 ਬੋਤਲਾਂ
ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
ਕਰਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਸਿਕੰਦਰ ਸਿੰਘ ਉਰਫ ਜਲੰਧਰ ਪੁੱਤਰ ਨਛੱਤਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ
ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਅਤੇ 70 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ
ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਰਾਮ ਸਿੰਘ ਪੁੱਤਰ ਲੀਲੂ ਸਿੰਘ ਵਾਸੀ ਕੁਲਰੀਆ ਨੂੰ ਕਾਬੂ ਕਰਕੇ 8
ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ
ਗਿਆ ਹੈ। ਇਸੇ ਤਰਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਦਲਬਾਰਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ
ਅਤਲਾ ਖੁਰਦ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ
ਰੇਡ ਕਰਕੇ 400 ਲੀਟਰ ਲਾਹਣ ਬਰਾਮਦ ਹੋਣ ਤੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜਿਲੇ ਨੂੰ
100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।