ਜਣੇਪਾ ਛੁੱਟੀ ਦਾ ਲਾਭ ਮਿਲਣ ‘ਤੇ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਦਾ ਧੰਨਵਾਦ

0
37

ਚੰਡਗੀਗੜ•, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਸੂਬੇ ਦੇ ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ ‘ਤੇ ਮਟੈਰਨਿਟੀ ਛੁੱਟੀ ਦਾ ਲਾਭ ਦੇਣ ਨਾਲ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਰਕਾਰੀ ਕਾਲਜ ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਵਲੋਂ ਇਹ ਸਹੂਲਤ ਪ੍ਰਦਾਨ ਕਰਨ ਲਈ ਅੱਜ ਉੱਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ ਕਰਕੇ ਉਨ•ਾਂ ਦਾ ਵਿਸੇਸ਼ ਧੰਨਵਾਦ ਕੀਤਾ।
ਇਸ ਸਬੰਧੀ ਉਚੱਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਗੈਸਟ ਫਕੈਲਟੀ ਲੈਕਚਰਾਰਾਂ ਦੀ ਇਹ ਬਹੁਤ ਹੀ ਜਾਇਜ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪਹਿਲਾਂ ਹੀ ਇਸ ਛੁੱਟੀ ਦਾ ਲਾਭ ਸਰਕਾਰੀ ਅਤੇ ਪਾਰਟ ਟਾਈਮ ਲੈਕਚਰਾਰਾਂ ਮਿਲ ਰਿਹਾ ਸੀ, ਉਸੇ ਤਰਜ਼ ‘ਤੇ ਗੈਸਟ ਫੈਕਲਟੀ ਲੈਕਦਰਾਰਾਂ ਨੂੰ ਮਟੈਰਨਿਟੀ ਬੈਨੀਫਿਟ ਐਕਟ 1961 ਅਨੁਸਾਰ   ਵੱਧ ਤੋਂ ਵੱਧ 180 ਦਿਨ ਜਣੇਪਾ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਸ. ਬਾਜਵਾ ਦਾ ਧੰਨਵਾਦ ਕਰਦਿਆਂ ਸਰਕਾਰੀ ਕਾਲਜ਼ ਗੈਸਟ ਫਕੈਲਟੀ ਲੈਕਚਰਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਉੱਚੇਰੀ ਸਿੱਖਿਆ ਮੰਤਰੀ ਵਲੋਂ ਹਮੇਸ਼ਾ ਹੀ ਗੈਸਟ ਫਕੈਕਲਟੀ ਲੈਕਚਰਾਰ ਐਸੋਸੀਏਸ਼ਨ ਦੀ ਦੀਆਂ ਮੰਗਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕਰਨ ਦਾ ਯਤਨ ਕੀਤਾ ਹੈ। ਇਸ ਦੇ ਨਾਲ ਹੀ ਉਨ•ਾਂ ਦੱਸਿਆ ਕਿ ਉੱਚੇਰੀ ਸਿੱਖਿਆ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਗੈਸਟ ਫਕੈਲਟੀ ਲੈਕਚਰਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ, ਜਿੰਨਾਂ ਦਾ ਸਕਰਤਾਮਕ ਹੱਲ ਕੱਢਣ ਲਈ ਯਤਨ ਜਾਰੀ ਹਨ।
ਇਸ ਮੌਕੇ ਉੱਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ ਕਰਨ ਵਾਲਿਆਂ ਵਿਚ ਸਰਕਾਰੀ ਕਾਲਜ਼ ਗੈਸਟ ਫਕੈਲਟੀ ਲੈਕਚਰਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ, ਸੂਬਾ ਸਕੱਤਰ ਗੁਲਸ਼ਨ ਦੀਪ, ਮਾਲਵਾ ਜੋਨ-1 ਦੇ ਪ੍ਰਧਾਨ ਅਰਮਿੰਦਰ ਸਿੰਘ, ਮਾਲਵਾ ਜੋਨ-2 ਦੇ ਪ੍ਰਧਾਨ ਹੁਕਮ ਚੰਦ, ਦੁਆਬਾ ਜੋਨ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਝਾ ਜੋਨ ਦੇ ਪ੍ਰਧਾਨ ਜੋਗਾ ਸਿੰਘ, ਸੈਟਰਲ ਜੋਨ ਦੇ ਪ੍ਰਧਾਨ ਫਲਵਿੰਦਰ ਸਿੰਘ ਤੋਂ ਇਲਵਾ ਪ੍ਰੋ. ਲਖਵਿੰਦਰ ਸਿੰਘ, ਡਿੰਪਲ ਧੀਰ, ਰਵਨੀਤ ਕੌਰ, ਸੋਨੀਆ ਰਾਣੀ ਅਤੇ ਜਸਪ੍ਰੀਤ ਕੌਰ ਸ਼ਾਮਿਲ ਸਨ।

LEAVE A REPLY

Please enter your comment!
Please enter your name here