ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 23 ਮੁਕੱਦਮੇ ਦਰਜ਼ ਕਰਕੇ 22 ਦੋਸ਼ੀ ਕੀਤੇ ਗ੍ਰਿਫਤਾਰ

0
163

ਮਾਨਸਾ, 23—05—2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ
ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ
ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ
ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ
ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.
ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ
ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ
ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕੀਤੇ
ਗਏ ਹਨ।

  1. ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਭੋਲਾ ਸਿੰਘ ਅਤੇ ਰੂਪ ਸਿੰਘ ਪੁੱਤਰਾਨ ਦਿਆਲ ਸਿੰਘ
    ਵਾਸੀਆਨ ਕਿਸ਼ਨਗੜ ਫਰਮਾਹੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ। ਪੁਲਿਸ
    ਪਾਰਟੀ ਵੱਲੋ ਮੌਕਾ ਤੇ ਰੇਡ ਕਰਕੇ 900 ਲੀਟਰ ਲਾਹਣ ਬਰਾਮਦ ਹੋਣ ਤੇ ਦੋਨਾ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
  2. ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਅਰਸ਼ਦੀਪ ਸਿੰਘ ਉਰਫ ਕਾਲੂ ਪੁੱਤਰ
    ਭਗਵਾਨ ਸਿੰਘ ਵਾਸੀ ਜੁਵਾਹਰਕੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ
    ਗਿਆ। ਪੁਲਿਸ ਪਾਰਟੀ ਵੱਲੋ ਮੌਕਾ ਤੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 1 ਚਾਲੂ ਭੱਠੀ, 150 ਲੀਟਰ ਲਾਹਣ ਅਤੇ 40 ਬੋਤਲਾਂ ਸ਼ਰਾਬ
    ਨਜਾਇਜ ਬਰਾਮਦ ਕੀਤੀਆ।
  3. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਅਜੈਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ
    ਢਾਣੀ ਝੰਡਾ ਕਲਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ। ਪੁਲਿਸ ਪਾਰਟੀ
    ਵੱਲੋ ਮੌਕਾ ਤੇ ਰੇਡ ਕਰਕੇ 200 ਲੀਟਰ ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  4. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੰਤੋਖ ਸਿੰਘ ਪੁੱਤਰ ਬਚਨ ਸਿੰਘ ਵਾਸੀ ਝੰਡਾ
    ਕਲਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋ ਮੌਕਾ ਤੇ
    ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  5. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੋਹਣਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਟਾਹਲੀਆ
    ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋ ਮੌਕਾ ਤੇ ਰੇਡ ਕਰਕੇ
    150 ਲੀਟਰ ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  6. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਹਰਜੀਤ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਮੰਢਾਲੀ ਨੂੰ ਗ੍ਰਿਫਤਾਰ ਕਰਕੇ 50
    ਲੀਟਰ ਲਾਹਣ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  7. ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਤਰਸੇਮ ਸਿੰਘ ਉਰਫ ਪ੍ਰੇਮਾ ਪੁੱਤਰ ਜੋਰਾ ਸਿੰਘ ਵਾਸੀ ਕਾਹਨਗੜ ਨੂੰ
    ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  8. ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਸੁੱਖਾ ਪੁੱਤਰ ਜੀਤ ਸਿੰਘ ਵਾਸੀ
    ਕੁਸ਼ਲਾ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋ ਮੌਕਾ ਤੇ
    ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  9. ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਕਾਕਾ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਭੀਖੀ ਨੂੰ ਗ੍ਰਿਫਤਾਰ ਕਰਕੇ 45 ਲੀਟਰ
    ਲਾਹਣ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  10. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਭਗਵਾਨ ਸਿੰਘ ਭਾਨਾ ਪੁੱਤਰ ਮੱਖਣ ਸਿੰਘ ਵਾਸੀ ਫਤਿਹਪੁਰ ਨੂੰ ਗ੍ਰਿਫਤਾਰ
    ਕਰਕੇ 45 ਲੀਟਰ ਲਾਹਣ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  11. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਅਮਰਜੀਤ ਸਿੰਘ ਉਰਫ ਬਿੱਲੂ ਪੁੱਤਰ ਵੀਰ ਸਿੰਘ ਵਾਸੀ ਕੋਰਵਾਲਾ ਨੂੰ
    ਗ੍ਰਿਫਤਾਰ ਕਰਕੇ 40 ਲੀਟਰ ਲਾਹਣ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  12. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਗੁਰਜੰਟ ਸਿੰਘ ਉਰਫ ਗੁਰਮੀਤ ਪੁੱਤਰ ਜੁਗਰਾਜ ਸਿੰਘ ਵਾਸੀ ਸਾਹਨੇਵਾਲੀ
    ਨੂੰ ਗ੍ਰਿਫਤਾਰ ਕਰਕੇ 25 ਲੀਟਰ ਲਾਹਣ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  13. ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਲਾਲਜਿੰਦਰ ਸਿੰਘ ਉਰਫ ਲਾਲੀ ਪੁੱਤਰ ਅਜੈਬ ਸਿੰਘ ਵਾਸੀ ਬੁਢਲਾਡਾ ਨੂੰ
    ਸਵਿੱਫਟ ਕਾਰ ਨੰ:ਡੀ.ਐਲ.6ਸੀਐਲ—2307 ਸਮੇਤ ਕਾਬੂ ਕਰਕੇ 35 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਂਝਾ ਸੌਫੀ ਬਰਾਮਦ ਕੀਤੀ
    ਗਈ। ਕਾਰ ਵਿੱਚ ਸਵਾਰ 2 ਹੋਰ ਵਿਆਕਤੀ ਪ੍ਰਮਿੰਦਰ ਸਿੰਘ ਉਰਫ ਗੱਗੀ ਪੁੱਤਰ ਮਨਜੀਤ ਸਿੰਘ ਅਤੇ ਭਗਵੰਤ ਸਿੰਘ ਪੁੱਤਰ ਭੀਮ ਸਿੰਘ
    ਵਾਸੀਆਨ ਬੁਢਲਾਡਾ ਮੌਕਾ ਤੋ ਭੱਜ ਗਏ, ਜਿਹਨਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਤਿੰਨਾਂ ਦੋਸ਼ੀਆਂ ਦੇ ਵਿਰੁੱਧ ਥਾਣਾ
    ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  14. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਵਿਸ਼ਾਖਾ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਰਾਮਪੁਰ ਮੰਡੇਰ ਨੂੰ ਗ੍ਰਿਫਤਾਰ
    ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  15. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰੀਟਾ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮੂਸਾ ਨੂੰ ਗ੍ਰਿਫਤਾਰ ਕਰਕੇ
    10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  16. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਤਰਸੇਮ ਸਿੰਘ ਸੇਮੀ ਪੁੱਤਰ ਗਾਡਰ ਸਿੰਘ ਵਾਸੀ ਕੋਟਲੀ ਕਲਾਂ ਨੂੰ
    ਗ੍ਰਿਫਤਾਰ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
    ਗਿਆ ਹੈ।
  17. ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਕੌਰ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਬੱਪੀਆਣਾ ਨੂੰ ਗ੍ਰਿਫਤਾਰ ਕਰਕੇ 10
    ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  18. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦਰਸ਼ਨ ਸਿੰਘ ਪੁੱਤਰ ਨੰਦਾ ਸਿੰਘ ਵਾਸੀ ਖਿੱਲਣ ਨੂੰ ਗ੍ਰਿਫਤਾਰ ਕਰਕੇ
    9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  19. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਪ੍ਰਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਾਨਸਾ ਨੂੰ ਗ੍ਰਿਫਤਾਰ
    ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  20. ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਵਕੀਲ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਦਿਆਲਪੁਰਾ ਨੂੰ ਗ੍ਰਿਫਤਾਰ ਕਰਕੇ 9
    ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  21. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਗੁਰਤੇਜ ਸਿੰਘ ਪੁੱਤਰ ਚੈਨ ਸਿੰਘ ਵਾਸੀ ਅਲੀਸ਼ੇਰ ਖੁਰਦ ਨੂੰ ਗ੍ਰਿਫਤਾਰ ਕਰਕੇ
    9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  22. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਬਿੱਕਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਰੱਲਾ ਨੂੰ ਗ੍ਰਿਫਤਾਰ ਕਰਕੇ 9 ਬੋਤਲਾਂ
    ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  23. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਰਵਿੰਦਰ ਸਿੰਘ ਪੁੱਤਰ ਮੱਖਣ ਸਿੰਘ, ਗੁਰਪ੍ਰਤਾਪ ਸਿੰਘ ਪੁੱਤਰ ਮੱਖਣ
    ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀਆਨ ਸਰਦੂਲਗੜ ਨੂੰ ਗ੍ਰਿਫਤਾਰ ਕਰਕੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ
    ਕਰਕੇ ਦੋਸ਼ੀਆਂ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ
ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here