ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 17 ਮੁਕੱਦਮੇ ਦਰਜ਼ ਕਰਕੇ 15 ਦੋਸ਼ੀ ਕੀਤੇ ਗ੍ਰਿਫਤਾਰ

0
100

ਮਾਨਸਾ, 24—05—2020 (  (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ
ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ
ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ
ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ
ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ
ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ
ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕੀਤੇ ਗਏ ਹਨ।

  1. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੱਖਣ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਧਰਮਗੜ ਨੂੰ
    ਮੋਟਰਸਾਈਕਲ ਸੀਡੀ.ਡੀਲਕਸ ਨੰ:ਪੀਬੀ.13ਐਕਸ—6906 ਸਮੇਤ ਕਾਬੂ ਕਰਕੇ 500 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ
    ਕੀਤੀਆ ਗਈਆ। ਜਿਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ
    ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
  2. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਅਚਾਨਕ ਨੂੰ ਕਾਬੂ ਕਰਕੇ
    200 ਲੀਟਰ ਲਾਹਣ ਅਤੇ 106 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ
    ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  3. ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਦੁੱਲਾ ਸਿੰਘ ਵਾਸੀ
    ਜੁਵਾਹਰਕੇ ਨੂੰ ਕਾਬੂ ਕਰਕੇ 120 ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ
    ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  4. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਗੁਰਜੀਤ ਸਿੰਘ ਉਰਫ ਮਾਣਕ ਪੁੱਤਰ ਬਲਕਾਰ ਸਿੰਘ ਵਾਸੀ ਜੋਗਾ ਨੂੰ
    ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
    ਕੀਤਾ ਗਿਆ ਹੈ।
  5. ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਅੰਕਿਤ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਮਾਨਸਾ ਨੂੰ
    ਕਾਬੂ ਕਰਕੇ 84 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੋਫੀਆ (ਪੰਜਾਬ) ਬਰਾਮਦ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ
    ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  6. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਤਰਸੇਮ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 50
    ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  7. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਉਡਤ ਭਗਤ
    ਰਾਮ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ
    ਮੁਕੱਦਮਾ ਦਰਜ਼ ਕੀਤਾ ਗਿਆ ਹੈ।
  8. ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਜੱਗੀ ਸਿੰਘ ਪੁੱਤਰ ਭਾਨਾ ਸਿੰਘ ਵਾਸੀ ਕਲੀਪੁਰ ਨੂੰ ਕਾਬੂ
    ਕਰਕੇ 30 ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ
    ਦਰਜ਼ ਕੀਤਾ ਗਿਆ ਹੈ।
  9. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਮੱਖਣ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਫੱਤਾ ਮਾਲੋਕਾ ਨੂੰ ਕਾਬੂ
    ਕਰਕੇ 30 ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
    ਗਿਆ ਹੈ।
  10. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਗੁਰਪਿਆਰ ਸਿਘ ਪੁੱਤਰ ਜੋਰਾ ਸਿੰਘ ਵਾਸੀ ਚੈਨੇਵਾਲਾ ਨੂੰ ਕਾਬੂ ਕਰਕੇ
    25 ਲੀਟਰ ਲਾਹਣ ਬਰਾਮਦ ਕੀਤਾ ਗਿਆ। ਜਿਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ
    ਹੈ।
  11. ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਬਿੰਦਰ ਸਿੰਘ ਪੁੱਤਰ ਚੂਹੜ ਸਿੰਘ ਵਾਸੀ
    ਭੰਮੇ ਖੁਰਦ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ 25 ਲੀਟਰ ਲਾਹਣ
    ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  12. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਉਰਫ ਟਿੱਡੀ ਪੁੱਤਰ
    ਗੁਰਦੇਵ ਸਿੰਘ ਵਾਸੀ ਜਟਾਣਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਰੇਡ ਕਰਕੇ
    20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  13. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਚੈਨਾ ਸਿੰਘ ਪੁੱਤਰ ਮਾੜਾ ਸਿੰਘ ਵਾਸੀ ਝੰਡਾ ਕਲਾਂ ਨੂੰ ਗ੍ਰਿਫਤਾਰ
    ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  14. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕਰਮਜੀਤ ਸਿੰਘ ਉਰਫ ਘਾਸੀ ਪੁੱਤਰ ਪੱਪੂ ਸਿੰਘ ਵਾਸੀ
    ਨਰਿੰਦਰਪੁਰਾ ਨੂੰ ਗ੍ਰਿਫਤਾਰ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ
    ਦਰਜ਼ ਕੀਤਾ ਗਿਆ ਹੈ।
  15. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਬੀਰੋਕੇ ਕਲਾਂ
    ਨੂੰ ਗ੍ਰਿਫਤਾਰ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ
    ਹੈ।
  16. ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਬਾਬੂ ਸਿੰਘ ਪੁੱਤਰ ਨਿਗਾਹੀਆ ਸਿੰਘ ਵਾਸੀ ਹੁਕਮਾਂਵਾਲੀ ਨੂੰ ਗ੍ਰਿਫਤਾਰ
    ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  17. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਉਰਫ ਬੂਟਾ ਪੁੱਤਰ ਜਰਨੈਲ ਸਿੰਘ ਵਾਸੀ ਰੱਲਾ ਨੂੰ
    ਗ੍ਰਿਫਤਾਰ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ
    ਹੈ।

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ
ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ
ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here