-ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਲਗਾਤਾਰ ਜਾਰੀ: ਐਸ.ਐਸ.ਪੀ ਡਾ. ਭਾਰਗਵ

0
126

ਮਾਨਸਾ, 28, ਮਈ   (ਸਾਰਾ ਯਹਾ/ ਬਲਜੀਤ ਸ਼ਰਮਾ ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 15 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 16 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਕੀਤੇ ਦੋੋਸ਼ੀਆਂ ਪਾਸੋੋਂ 10 ਗ੍ਰਾਮ ਸਮੈਕ, 500 ਨਸ਼ੀਲੀਆ ਗੋੋਲੀਆ, 100 ਗ੍ਰਾਮ ਅਫੀਮ ਸਮੇਤ ਮੋੋਟਰਸਾਈਕਲ, 360 ਲੀਟਰ ਲਾਹਣ ਅਤੇ 113 ਬੋੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦੱਸਿਆ ਕਿ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਵਿਕਰਮਜੀਤ ਸਿੰਘ ਉਰਫ ਵਿਕਰਮ ਪੁੱਤਰ ਬਲਵਿੰਦਰ ਸਿੰਘ ਵਾਸੀ ਝੰਡਾਂ ਖੁਰਦ ਹਾਲ ਸਿਰਸਾ (ਹਰਿਆਣਾ), ਬਲਿਹਾਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਰੱਤੋੋ (ਸੰਗਰੂਰ) ਅਤੇ ਜੋਗਿੰਦਰ ਸਿੰਘ ਬਿੱਟੂ ਪੁੱਤਰ ਧਰਮ ਸਿੰਘ ਵਾਸੀ ਝੰਡਾ ਖੁਰਦ ਨੂੰ ਮੋੋਟਰਸਾਈਕਲ ਨੰ:ਪੀਬੀ.10ਬੀ.ਕਿਊ-3810 ਸਮੇਤ ਕਾਬੂ ਕਰਕੇ 100 ਗ੍ਰਾਮ ਅਫੀਮ ਬਰਾਮਦ ਹੋੋਣ ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਰਿੰਦਰਪਾਲ ਸਿੰਘ ਉਰਫ ਭੋਲਾ ਮਾਸਟਰ ਪੁੱਤਰ ਗੁਰਚਰਨ ਸਿੰਘ ਵਾਸੀ ਮਾਨਸਾ ਨੂੰ ਗ੍ਰਿਫਤਾਰ ਕਰਕੇ 10 ਗ੍ਰਾਮ ਸਮੈਕ ਬਰਾਮਦ ਕਰਕੇ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਦੇ ਦੂਸਰੇ ਸਾਥੀ ਜਸਵੀਰ ਸਿੰਘ ਜੱਸੀ ਪੁੱਤਰ ਬਲਵਿੰਦਰ ਸਿੰਘ ਵਾਸੀ ਜਾਖਲ (ਹਰਿਆਣਾ) ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਲਾਲਾ ਪੁੱਤਰ ਬਾਬੂ ਸਿੰਘ ਵਾਸੀ ਦਾਤੇਵਾਸ ਨੂੰ ਕਾਬੂ ਕਰਕੇ 500 ਨਸ਼ੀਲੀਆ ਗੋੋਲੀਆਂ ਮਾਰਕਾ ਕਲੋੋਵੀਡੋੋਲ ਬਰਾਮਦ ਹੋੋਣ ਤੇ ਐਨ.ਡੀ.ਪੀ.ਐਸ. ਐਕਟ ਤਹਿਤ  ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੰਗੂ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਦੂਲੋਵਾਲ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕਰਕੇ ਇਸਦੇ ਵਿਰੁੱਧ ਆਬਕਾਰੀ ਐਕਟ ਤਹਿਤ

ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸ਼ਨੀ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਦੂਲੋਵਾਲ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਜਦੋਕਿ ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ।ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਜੀਵਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਲਕੋੋ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਇਸਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਾਜਰ ਸਿੰਘ ਪੁੱਤਰ ਨਿਰਾਤਾ ਸਿੰਘ ਵਾਸੀ ਸਤੀਕੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਜਦੋਕਿ ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਜਸਪਰੀਤ ਸਿੰਘ ਉਰਫ ਜਸ਼ਨ ਪੁੱਤਰ ਲਛਮਣ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਜੌੌੜਕੀਆ ਦੀ ਪੁਲਿਸ ਪਾਰਟੀ ਨੇ ਬੁੱਗਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।
ਇਸੇ ਤਰਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੁਰਜ ਰਾਠੀ ਨੂੰ ਕਾਬੂ ਕਰਕੇ 40 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਜੀਤ ਸਿੰਘ ਉਰਫ ਬਬਲੀ ਪੁੱਤਰ ਹਰਪਾਲ ਸਿੰਘ ਵਾਸੀ ਦੂਲੋਵਾਲ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬੁੱਧ ਰਾਮ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 14 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਮੇਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਝੰਡਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆ ਜਦੋਕਿ ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਸਰਬਨ ਕੁਮਾਰ ਉਰਫ ਸਾਹਿਲ ਪੁੱਤਰ ਬੁੱਧ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਂਝਾ (ਪੰਜਾਬ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਜਤਿੰਦਰ ਕੁਮਾਰ ਪੁੱਤਰ ਬਸੰਬਰ ਦਾਸ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਣੋ (ਪੰਜਾਬ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਅਮਰੀਕ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਇਸ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here