ਮਿਸ਼ਨ ਫ਼ਤਿਹ ਮੁਹਿੰਮ ਨੂੰ ਲਾਗੂ ਕਰਦਿਆਂ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ : ਬਲਬੀਰ ਸਿੰੰਘ ਸਿੱਧੂ

0
16

ਚੰਡੀਗੜ, 14 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਵਿਸ਼ਵ ਖੂਨਦਾਤਾ ਦਿਵਸ ਮੌਕੇ  ਪੰਜਾਬ ਦੇ ਸਿਹਤ ਮੰਤਰੀ  ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਮਿਸ਼ਨ ਫਤਿਹ ਮੁਹਿੰਮ ਨੂੰ ਲਾਗੂ ਕਰਦਿਆਂ ਸਰਕਾਰੀ ਬਲੱਡ ਬੈਂਕਾਂ ਅਤੇ ਹਸਪਤਾਲਾਂ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਸਾਰੇ ਜ਼ਿਲਿ•ਆਂ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਤਕਰੀਬਨ 2850 ਯੂਨਿਟ ਇਕੱਠੇ ਕੀਤੇ ਗਏ ਹਨ। ਖੂਨ ਦਾਨ ਕਰਨ ਵਾਲਿਆਂ ਅਤੇ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਦੀ ਵੀਕੈਂਡ ਲਾਕਡਾਊਨ ਦੌਰਾਨ ਬਿਨਾਂ ਰੁਕਾਵਟ ਆਵਾਜਾਈ ਲਈ ਬਲੱਡ ਬੈਂਕਾਂ ਦੁਆਰਾ ਸਪੈਸ਼ਲ ਪਾਸ ਜਾਰੀ ਕੀਤੇ ਗਏ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਕਾਰਨ ਆਮ ਅਤੇ ਐਮਰਜੈਂਸੀ ਦੋਵਾਂ ਸਥਿਤੀਆਂ ਵਿੱਚ ਸੁਰੱਖਿਅਤ ਅਤੇ ਮਿਆਰੀ ਖੂਨ ਅਤੇ ਖੂਨ ਦੇ ਪਦਾਰਥਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਖੂਨ ਦਾਨ ਦੀ ਲੋੜ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਮਰੀਜ਼ਾਂ ਦੀ ਸਭ ਤੋਂ ਵੱਧ ਰਿਕਵਰੀ ਦਰ ਨਾਲ ਪੰਜਾਬ ਨੇ  ਕੋਰੋਨਾ ਵਾਇਰਸ ਦੇ ਫੈਲਾਅ ‘ਤੇ ਸਫ਼ਲਤਾਪੂਰਕ ਕਾਬੂ ਪਾਇਆ ਹੈ ਅਤੇ ਇਸੇ ਸਮੇਂ ਹੀ ਹਸਪਤਾਲਾਂ ਵਿੱਚ ਖੂਨ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਬਲੱਡ ਬੈਂਕਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਸਿਹਤ ਵਿਭਾਗ ਵੱਲੋਂ ਤੇਜ਼ੀ ਨਾਲ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ।

LEAVE A REPLY

Please enter your comment!
Please enter your name here