ਮਾਨਸਾ, 16 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਸਥਾਨਕ ਬੱਚਤ ਭਵਨ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਟੀਚੇ ਮਿੱਥੇ ਗਏ ਹਨ। ਉਨ੍ਹਾਂ ਦੱਸਿਆ ਕਿ ਜੋ ਪ੍ਰਾਰਥੀ ਕਿਸੇ ਵੀ ਪ੍ਰਕਾਰ ਦਾ ਸਵੈ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ ਜਿਵੇਂ ਕਿ ਡੇਅਰੀ ਫਾਰਮ, ਲਘੂ ਉਦਯੋਗ, ਦੁਕਾਨ, ਬਾਗਬਾਨੀ, ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਪ੍ਰਾਰਥੀਆਂ ਦੀ ਪਹਿਚਾਣ ਕੀਤੀ ਜਾਵੇ ਅਤੇ ਉਹਨਾਂ ਨੂੰ ਟ੍ਰੇਨਿੰਗ ਦੇਣ ਉਪਰੰਤ ਲੋਨ ਆਦਿ ਅਪਲਾਈ ਕਰਵਾ ਕੇ ਸਵੈ ਰੋਜ਼ਗਾਰ ਸੁਰੂ ਕਰਵਾਏ ਜਾਣ। ਇਸ ਤੋ ਇਲਾਵਾ ਲੇਬਰ ਰਜ਼ਿਸਟ੍ਰੇਸ਼ਨ ਵੀ ਕੀਤੀ ਜਾਵੇ ਤਾਂ ਜ਼ੋ ਵੱਖ ਵੱਖ ਉਦਯੋਗਾ ਵਿੱਚ ਲੇਬਰ ਦੀ ਡਿਮਾਡ ਦੀ ਪੂਰਤੀ ਕੀਤੀ ਜਾ ਸਕੇ ਅਤੇ ਇਸ ਤੋ ਇਲਾਵਾ ਸਬੰਧਤ ਉਦਯੋਗਾਂ ਤੋਂ ਲੇਬਰ ਦੀ ਮੰਗ ਸਬੰਧੀ ਜਾਣਕਾਰੀ ਇੱਕਤਰ ਕਰਕੇ ਰਜਿਸ਼ਟਰਡ ਹੋਏ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ। ਜ਼ਿਲ੍ਹਾ ਮਾਨਸਾ ਵਿੱਚ ਪੜ੍ਹੇ ਲਿਖੇ ਬੇਰੋਜ਼ਗਾਰਾ ਨੂੰ www.pgrkam.com ਉੱਤੇ ਰਜਿਸਟਰਡ ਕੀਤਾ ਜਾਵੇ ਅਤੇ ਨਾਲ ਹੀ ਇਨ੍ਹਾਂ ਦੀ ਪਲੇਸਮੈਂਟ ਲਈ ਵੱਖ ਵੱਖ ਅਦਾਰਿਆਂ ਤੋਂ ਅਸਾਮੀਆਂ ਇੱਕਤਰ ਕਰਕੇ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੋ ਪ੍ਰਾਰਥੀ ਹੁਨਰਮੰਦ ਹਨ ਅਤੇ ਜਾਂ ਫਿਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਦਾ ਕੋਰਸ ਕਰਨਾ ਚਾਹੁੰਦੇ ਹਨ ਉਨ੍ਹਾਂ ਪ੍ਰਾਰਥੀਆਂ ਦੀ ਪਹਿਚਾਣ ਕਰਕੇ ਰਜਿਸ਼ਟ੍ਰੇਸ਼ਨ ਕੀਤੀ ਜਾਵੇ ਤਾਂ ਜੋ ਇਹ ਪ੍ਰਾਰਥੀ ਹੁਨਰਮੰਦ ਹੋ ਕੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਸਕਣ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿੱਖੇ ਲਾਕਡਾਉਨ ਹੋਣ ਕਰਕੇ ਫਿਲਹਾਲ ਪਬਲਿਕ ਡੀÇਲੰਗ ਬੰਦ ਹੋਣ ਕਾਰਨ ਦਫ਼ਤਰ ਦੇ ਹੈਲਪ ਲਾਈਨ ਨੰ. 94641-78030 ਉੱਤੇ ਸੰਪਰਕ ਕਰਕੇ ਰੋਜ਼ਗਾਰ/ਸਵੈਂ ਰੋੋਜ਼ਗਾਰ ਦੀ ਪ੍ਰਾਪਤੀ ਲਈ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ, ਸਮੂਹ ਬੀ.ਡੀ.ਪੀ.ਓਜ਼. ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।