-ਸਿਵਲ ਹਸਪਤਾਲ ਮਾਨਸਾ ਵਿਖੇ ਵਿਜੀਲੈਂਸ ਵੱਲੋ ਕੀਤੀ ਵੱਡੀ ਕਾਰਵਾਈ

0
1167

ਮਾਨਸਾ 16 ਜੂਨ (ਸਾਰਾ ਯਹਾ /ਜਗਦੀਸ਼ ਬਾਂਸਲ/ ਬੀਰਬਲ ਧਾਲੀਵਾਲ)- ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਮਾਮਲੇ ਚ ਵੱਡੀ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਮਾਨਸਾ ਦੇ ਇੱਕ ਲੈਬ ਟੈਕਨੀਸੀਅਨ,ਇੱਕ ਫਰਮਾਸਿਸਟ,ਅਤੇ ਇੱਕ ਐਫ ਐਲ ਓ ਦੇ ਖਿਲਾਫ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਚੀਫ ਡਾਇਰੈਕਟਰ ਸ਼੍ਰੀ ਬੀ ਕੇ ਉੱਪਲ ਨੇ ਦੱਸਿਆ ਕਿ ਅੱਜ ਵਿਜੀਲੱਸ ਬਿਊਰੋ ਬਠਿੰਡਾ ਰੇੇਂਜ, ਬਠਿੰਡਾ ਦੀ ਟੀਮ ਵੱਲੋਂ ਐਸ ਐਸ ਪੀ, ਪਰਮਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਨਸਾ ਦੇ ਤਿੰਨ ਮੁਲਾਜਮਾਂ ਵਿਜੇ ਕੁਮਾਰ ਲੈਬ ਟੈਕਨੀਸੀਅਨ,ਦਰਸ਼ਨ ਸਿੰਘ ਫਰਮਾਸਿਸਟ ਅਤੇ ਤੇਜਿੰਦਰਪਾਲ ਸਰਮਾ ਐਫ ਐਲ ਓ. ਦੇ ਵਿਰੁੱਧ ਆਈ ਪੀ ਸੀ ਦੀਆਂ ਧਾਰਾਵਾਂ 420, 465, 467, 468, 471, 120-B ਅਤੇ ਪੀ ਸੀ ਐਕਟ ਦੀਆਂ ਧਾਰਾਵਾਂ 7,3 (1) ਏ ਤਹਿਤ ਮੁਕੱਦਮਾ ਨੰਬਰ 8 ਦਰਜ ਕਰਕੇ ਤਿੰਨਾਂ ਸਰਕਾਰੀ ਮੁਲਾਜਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਐਸ ਐਸ ਪੀ (ਵਿਜੀਲੈਂਸ) ਬਠਿੰਡਾ ਸ੍ਰ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਕਰਮਚਾਰੀ ਲੋਕਾਂ ਨੂੰ ਫਰਜੀ ਅੰਗਹੀਣ ਸਰਟੀਫੀਕੇਟ ਜਾਰੀ ਕਰਵਾਉਣ, ਝੂਠੀਆਂ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਅਤੇ ਐਮ ਐਲ, ਆਰਜ ਵਿੱਚ ਹੇਰਾਫੇਰੀ ਕਰਕੇ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਕੇ ਉਹਨਾਂ ਪਾਸੋਂ ਰਿਸ਼ਵਤ ਵਜੋਂ ਮੋਟੀਆਂ ਰਕਮਾਂ ਹਾਸਲ ਕਰਦੇ ਸਨ ਇਨ੍ਹਾਂ ਕਰਮਚਾਰੀਆਂ ਨੇ ਕੁ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ/ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਨਾਲ ਤਾਲਮੇਲ ਬਣਾਇਆ ਹੋਇਆ ਸੀ ਜੋ ਮਰੀਜ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਲਈ ਆਉਂਦੇ ਸਨ, ਉਨ੍ਹਾਂ ਵਿੱਚੋਂ ਕੁਝ ਮਰੀਜਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਰੈਫਰ ਕਰਵਾ ਦਿੰਦੇ ਸਨ ਅਤੋਂ ਇਸ ਦੇ ਇਵਜ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ ਪਾਸੋ ਰਿਸ਼ਵਤ  ਹਾਸਲ ਕਰਕੇ ਆਪਸ ਵਿੱਚ ਵੰਡ ਲੈਂਦੇ ਸਨ। ਇਨ੍ਹਾਂ ਵੱਲੋਂ ਕੁਝ ਚਹੇਤੇ ਡਾਕਟਰਾਂ ਨਾਲ ਮਿਲਕੇ ਆਯੂਸ਼ਮਾਨ ਭਾਰਤ ਜਨ ਸਵਾਸਥ ਯੋਜਨਾ ਤਹਿਤ ਜੋ ਮਰੀਜਾਂ ਦੇ ਕੇਸ ਸਿਵਲ ਹਸਪਤਾਲ ਮਾਨਸਾ ਵਿੱਚੋ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ ਲਈ ਰੈਫਰ ਕੀਤੇ ਜਾਂਦੇ ਸਨ, ਉਨ੍ਹਾਂ ਕੇਸਾਂ ਵਿੱਚ ਵੀ ਵੱਡੇ ਪੱਧਰ ਤੇ ਰਿਸ਼ਵਤ ਹਾਸਲ ਕਰਦੇ ਸਨ। ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਕਰਵਾਉਣ ਲਈ ਆਏ ਵਿਅਕਤੀਆਂ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਨਤੀਜੇ ਪੋਜਟਿਵ ਆਉਂਦੇ ਸਨ ਉਨ੍ਹਾਂ ਪਾਸੋਂ ਕਰੀਬ 10,000/ ਰੁਪਏ ਪ੍ਰਤੀ ਵਿਅਕਤੀ ਰਿਸ਼ਵਤ ਵਜੋਂ ਹਾਸਲ ਕਰਕੇ ਡੋਪ ਟੈਸਟ ਦਾ ਪੋਜਟਿਵ ਨਤੀਜਾ ਬਦਲ ਕੇ ਨੈਗਟਿਵ ਕਰ ਦਿੱਤਾ ਜਾਂਦਾ ਸੀ। ਇਸ ਪ੍ਰਕਾਰ ਕਈ ਨਸ਼ੇੜੀ ਵਿਅਕਤੀ ਵੀ ਅਸਲਾ ਲਾਇਸੰਸ ਬਣਾਉਣ ਅਤੇ ਰਿਨਿਊ  ਕਰਵਾਉਣ ਵਿੱਚ ਸਫ਼ਲ ਹੋ ਜਾਂਦੇ ਸਨ। ਸਿਵਲ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਕਈ ਅਧਿਕਾਰੀ/ਕਰਮਚਾਰੀ ਜੋ ਨਸ਼ਿਆਂ ਦੇ ਆਦੀ ਹੋ ਚੁੱਕੇ ਸਨ, ਉਹ ਵੀ ਰਿਸ਼ਵਤ ਦੇ ਡੋਪ ਟੈਸਟ ਵਿੱਚ ਪਾਸ ਹੋ ਜਾਂਦੇ ਸਨ। ਸ੍ਰ ਵਿਰਕ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਲੜਾਈ-ਝਗੜੇ ਕਾਰਨ ਹਸਪਤਾਲ ਵਿੱਚ ਦਾਖ਼ਲ ਹੋਣ ਵਾਲੇ ਲੋਕਾਂ ਪਾਸੋਂ ਡਾਕਟਰਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਹਾਸਲ ਕਰਕੇ ਸੱਟ ਦੀ ਕਿਸਮ (ਨੇਚਰ ਆਫ਼ ਇੰਜਰੀ) ਤੱਕ ਵੀ ਬਦਲ ਦਿੱਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ  ਡੂਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here