ਮਾਨਸਾ 20 ਜੂਨ (ਸਾਰਾ ਯਹਾ/ਬੀ.ਪੀ.ਐਸ): ਭਾਰਤ-ਚੀਨ ਸਰਹੱਦ ਤੇ ਦੁਸ਼ਮਣਾਂ ਨਾਲ ਹੋਈ ਲੜ੍ਹਾਈ ਵਿੱਚ ਸ਼ਹੀਦ ਹੋਏ ਵੀਹ ਜਵਾਨਾਂ ਵਿੱਚੋਂ ਚਾਰ ਜਵਾਨ ਪੰਜਾਬ ਦੇ ਸਨ। ਜੋ ਦੇਸ਼ ਦੀ ਸੁਰੱਖਿਆ ਖਾਤਰ ਆਪਣੀਆਂ ਜਾਨਾਂ ਵਾਰ ਕੇ ਸ਼ਹੀਦ ਹੋ ਗਏ ।ਇਨ੍ਹਾਂ ਸਾਰੇ ਸੂਰਬੀਰਾਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਦੇਸ਼ ਦੇ ਹਰ ਨਾਗਰਿਕ ਵਿੱਚ ਚੀਨ ਦੇ ਖਿਲਾਫ ਰੋਹ ਭਰਿਆ ਹੋਇਆ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਪਰ ਸੁਬਾ ਸਰਕਾਰ ਵੱਲੋਂ ਦੇਸ਼ ਲਈ ਸ਼ਹੀਦ ਹੋਣ ਵਾਲੇ ਪਰਿਵਾਰਾਂ ਨਾਲ ਵਿਤਕਰਾ ਕਰਨਾ ਬਹੁਤ ਹੀ ਮੰਦਭਾਗਾ ਹੈ। ਕਿਉਂਕਿ ਮਈ ਦੇ ਪਹਿਲੇ ਹਫਤੇ ਹੰਦਵਾੜਾ(ਜੰਮੂ-ਕਸ਼ਮੀਰ)’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਦੇਸ਼ ਦੀ ਰਾਖੀ ਕਰਦੇ ਹੋਏ ਪੰਜਾਬ ਦੇ ਮਾਨਸਾਜਿਲ੍ਹੇ ਦੇ ਇੱਕ ਪਿੰਡ ਰਾਜਰਾਣਾ ਦੇ ਨਾਇਕ ਰਾਜੇਸ਼ ਕੁਮਾਰ ਸ਼ਹੀਦ ਹੋ ਗਏ ਸਨ। ਉਸ ਸਮੇਂਮੁੱਖ ਮੰਤਰੀ ਪੰਜਾਬ ਵੱਲੋਂ ਸ਼ਹੀਦ ਨਾਇਕ ਰਾਜੇਸ਼ ਕੁਮਾਰ ਦੇ ਪਰਿਵਾਰ ਲਈ ਦਸ ਲੱਖ ਰੁਪਏਅਤੇ ਪਰਿਵਾਰ ਦੇ ਇੱਕ ਜੀਅ ਲਈ ਨੌਕਰੀ ਦਾ ਐਲਾਨ ਕੀਤਾ ਸੀ। ਉਸ ਸਮੇਂ ਵੀ ਅਸੀਂ ਸਰਕਾਰ ਤੋ ਸ਼ਹੀਦ ਪਰਿਵਾਰ ਲਈ ਇੱਕ ਕਰੋੜ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰਨੂੰ ਨੌਕਰੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਚੀਨ ਦੀ ਹੱਦ ਤੇ ਦੁਸ਼ਮਣਾਂ ਨਾਲ ਲੜਦੇ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਪੰਜਾਹ ਲੱਖ ਰੁਪਏ ਅਤੇ ਪਰਿਵਾਰ ਨੂੰ ਨੌਕਰੀ ਦਾ ਐਲਾਨ ਕੀਤਾਗਿਆ ਹੈ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਵਿਤਕਰਾ ਨਹੀ ਕੀਤਾ ਜਾਣਾ ਚਾਹੀਦਾ, ਇਹਮੰਦਭਾਗਾ ਹੈ ਕਿਉਂਕਿ ਸ਼ਹੀਦ ਸਾਡੇ ਦੇਸ਼ ਦਾ ਸਾਂਝਾ ਸਰਮਾਇਆ ਹੁੰਦੇ ਹਨ । ਸੋ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਸ਼ਹੀਦਾਂ ਲਈ ਵੱਖ-ਵੱਖ ਰਾਜਨੀਤਿਕ ਐਲਾਨ ਕਰਨ ਦੀ ਜਗ੍ਹਾ ਤੇ ਸ਼ਹੀਦ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਅਤੇ ਪਰਿਵਾਰ ਨੂੰ ਨੌਕਰੀ ਦਾ ਕਾਨੂੰਨ ਬਣਾ ਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਬਰਾਬਰ ਸਤਿਕਾਰ ਦੇਵੇ।ਇਸ ਮੌਕੇ ਉਨ੍ਹਾਂ ਨਾਲ ਤਰਸੇਮ ਚੰਦ ਭੋਲੀ, ਜਗਜੀਤ ਸਿੰਘ ਸੰਧੂ, ਐਡਵੋਕੇਟ ਸੰਦੀਪ ਜਿਆਣੀ, ਜਤਿੰਦਰ ਸਿੰਘ ਸੋਢੀ, ਸੁਖਦੇਵ ਸਿੰਘ ਸਿੱਧੂ, ਅੰਮ੍ਰਿਤਪਾਲ ਤਿਵਾੜੀ, ਰਾਜਿੰਦਰ ਸ਼ਰਮਾਂ, ਨਰੇਸ਼ ਜੈਨ, ਬਿਰਜ ਲਾਲ ਅਰੋੜਾ, ਚਰਨਜੀਤ ਸਿੰਘ ਮਾਨ ਆਦਿ ਹਾਜ਼ਰ ਸਨ ।