ਮਾਨਸਾ, 25 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਵਿੱਚ ਰੋਜ਼ਗਾਰ ਅਤੇ ਸਵੈਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਏ ਟੀਚਿਆਂ ਦੀ ਕਾਰਗੁਜ਼ਾਰੀ ਦੇ ਰਿਵਿਊ ਸਬੰਧੀ ਵੱਖ—ਵੱਖ ਵਿਭਾਗਾਂ ਦੇ ਮੁਖੀਆਂ ਨਾਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ,ਵਧੀਕ ਡਿਪਟੀ ਕਮਿਸ਼ਨਰ(ਜ)—ਕਮ— ਮੁੱਖ ਕਾਰਜਕਾਰੀ ਅਫ਼ਸਰ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਵੱਖ—ਵੱਖ ਵਿਭਾਗਾਂ ਜਿਨ੍ਹਾਂ *ਚ ਜਿ਼ਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਮੈਨੇਜਰ, ਡੇਅਰੀ ਵਿਕਾਸ, ਮੱਛੀ ਪਾਲਣ, ਬਾਗਬਾਨੀ ਦਫ਼ਤਰ, ਲੇਬਰ ਵਿਭਾਗ, ਪੰਜਾਬ ਸਕਿੱਲ ਡਵਿੱਲਮੈਂਟ ਮਿਸ਼ਨ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਆਦਿ ਦੇ ਅਧਿਕਾਰੀ ਹਾਜ਼ਰ ਸਨ। ਸ਼੍ਰੀ ਸਿੱਧੂ ਨੇ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਸਵੈਂ ਰੋਜ਼ਗਾਰ ਨਾਲ ਸਬੰਧਤ ਤਿਆਰ ਕੀਤੇ ਗਏ ਰਜਿਸਟੇ੍ਰਸ਼ਨ ਲਿੰਕ ਉੱਪਰ ਹੁਣ ਤੱਕ 1090 ਪ੍ਰਾਰਥੀ ਰਜਿਸਟਰਡ ਹੋ ਚੁੱਕੇ ਹਨ ਅਤੇ ਇਨ੍ਹਾਂ ਪ੍ਰਾਰਥੀਆਂ ਨੂੰ ਸਵੈਂ—ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰਾਰਥੀਆਂ ਦੀ ਜਾਣਕਾਰੀ ਸਬੰਧਤ ਵਿਭਾਗਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ ਤਾਂ ਕਿ ਇਹ ਪ੍ਰਾਰਥੀ ਟੇ੍ਰਨਿੰਗ ਅਤੇ ਲੋਨ ਆਦਿ ਪ੍ਰਾਪਤ ਕਰਨ ਉਪਰੰਤ ਆਪਣੇ ਸਵੈ—ਰੋਜ਼ਗਾਰ ਨੂੰ ਸ਼ੁਰੂ ਕਰ ਸਕਣ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਵੱਖ—ਵੱਖ ਉਦਯੋਗਿਕ ਅਦਾਰਿਆਂ ਤੋਂ ਅਸਾਮੀਆਂ ਇੱਕਤਰ ਕਰਕੇ ਲੇਬਰ ਨਾਲ ਸਬੰਧ ਰਜਿਸਟਰਡ ਹੋਏ ਪ੍ਰਾਰਥੀਆਂ ਨੂੰ ਵੀ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।ਇਸ ਤੋ ਇਲਾਵਾ ਪੜ੍ਹੇ—ਲਿਖ੍ਹੇ ਨੌਜਵਾਨਾਂ ਨੂੰ ਵੀ ਉਨ੍ਹਾਂ ਦੀ ਯੋਗਤਾ ਮੁਤਾਬਿਕ ਵੱਖ—ਵੱਖ ਨਿਯੋਜਕਾਂ ਤੋਂ ਅਸਾਮੀਆ ਇਕੱਤਰ ਕਰਕੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਮਮਮ।ਬਪਗਾ਼ਠ।ਫਰਠ ਵੈਵਸਾਈਟ ਤੇ ਰਜਿਸਟਰਡ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਤਿਆਰ ਕੀਤੇ ਗਏ ਵੱਖ—ਵੱਖ ਰਜਿਸਟ੍ਰੇਸ਼ਨ ਲਿੰਕ ਜਿਵੇਂ ਕਿ ਸਵੈਂ—ਰੋਜ਼ਗਾਰ ਲੋਨ ਲਈ ਰਜਿਸਟ੍ਰੇਸ਼ਨ ਫਾਰਮ, ਲੇਬਰ ਰਜਿਸਟੇ੍ਰਸ਼ਨ ਫਾਰਮ ਅਤੇ ਨਿਯੋਜ਼ਕ ਲਈ ਰਜਿਸਟ੍ਰੇਸ਼ਨ ਫਾਰਮ ਆਦਿ ਉੱਪਰ ਵੀ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰਜਿਸਟਰਡ ਕੀਤਾ ਜਾਵੇ ਤਾਂ ਕਿ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ। ਸ਼੍ਰੀ ਸਿੱਧੂ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਜੋ ਪ੍ਰਾਰਥੀ ਹੁਨਰਮੰਦ ਹਨ ਅਤੇ ਜਾਂ ਫਿਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਚਲਾਏ ਜਾ ਰਹੇ ਸਕਿੱਲ ਡਿਵੈਲਪਮਂੈਟ ਦਾ ਕੋਰਸ ਕਰਨਾ ਚਾਹੁੰਦੇ ਹਨ ਉਨ੍ਹਾਂ ਪ੍ਰਾਰਥੀਆਂ ਦੀ ਪਹਿਚਾਣ ਕਰਕੇ ਰਜਿਸਟ੍ਰੇਸ਼ਨ ਕੀਤੀ ਜਾਵੇ ਤਾਂ ਜੋ ਇਹ ਪ੍ਰਾਰਥੀ ਹੁਨਰਮੰਦ ਹੋ ਕੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ।