ਮਾਨਸਾ, 01 ਜੁਲਾਈ (ਸਾਰਾ ਯਹਾ /ਬਲਜੀਤ ਸ਼ਰਮਾ) : ਮੁੱਖ ਚੋਣ ਅਫਸਰ, ਪੰਜਾਬ ਪਾਸੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਦੀ ਉਮਰ 01 ਜਨਵਰੀ 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਹਾਲੇ ਤੱਕ ਵੋਟ ਨਹੀਂ ਬਣਵਾਈ ਤਾਂ ਉਹ ਤੁਰੰਤ ਫਾਰਮ ਨੰ. 6 ਭਰ ਕੇ ਆਪਣੀ ਵੋਟ ਬਣਵਾ ਲੈਣ । ਉਨ੍ਹਾਂ ਦੱਸਿਆ ਕਿ NRI ਹੋਣ ਦੀ ਸੂਰਤ ਵਿੱਚ ਫਾਰਮ ਨੰ: 6-ਏ ਭਰਿਆ ਜਾਵੇ । ਇਹ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਜਾਂ Voter Help Line App ’ਤੇ ਆਨਲਾਈਨ ਵੀ ਭਰੇੇ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 581438 ਵਿਅਕਤੀ ਵੋਟਰ ਦੇ ਤੌਰ ਤੇ ਰਜਿਸਟਰਡ ਹਨ, ਜਿੰਨ੍ਹਾਂ ਵਿਚੋਂ 18-19 ਸਾਲ ਦੇ ਵਿਅਕਤੀਆਂ ਦੀ ਰਜਿਸਟਰੇਸ਼ਨ ਸਿਰਫ 7215 ਹੈ, ਜੋ ਜਨਸੰਖਿਆਂ ਦੇ ਹਿਸਾਬ ਨਾਲ ਬਹੁਤ ਘੱਟ ਹੈ । ਇਸ ਲਈ ਨੌਜਵਾਨ ਵਿਅਕਤੀ ਆਪਣੀ ਵੋਟ ਰਜਿਸਟਰਡ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ । ਵੋਟਰ ਸੂਚੀ ਵਿੱਚ ਪਹਿਲਾਂ ਦਰਜ ਨਾਮ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਦਰੁਸਤੀ