ਨਵੀਂ ਦਿੱਲੀ ,12 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : CBSE ਦੀ 10ਵੀਂ ਤੇ 12ਵੀਂ ਦੀਆਂ ਬਾਕੀ ਰਹਿ ਗਈਆਂ ਪ੍ਰੀਖਿਆਵਾਂ ਰੱਦ ਹੋਣ ਤੋਂ ਬਾਅਦ ਹੁਣ ਬੋਰਡ ਨਤੀਜੇ ਜਾਰੀ ਕਰਨ ਦੀਆਂ ਤਿਆਰੀਆਂ ‘ਚ ਜੁੱਟ ਗਿਆ ਹੈ। ਕੋਰਟ ਦੇ ਹੁਕਮਾਂ ਤੋਂ ਬਾਅਦ ਸੰਭਾਵਨਾ ਹੈ ਕਿ 10ਵੀਂ-12ਵੀਂ ਦੇ ਪ੍ਰੀਖਿਆ ਨਤੀਜੇ 15 ਜੁਲਾਈ ਜਾਂ ਉਸ ਤੋਂ ਪਹਿਲਾਂ ਜਾਰੀ ਕੀਤੇ ਜਾ ਸਕਦੇ ਹਨ।
CBSE ਵੀ ਹੁਣ CISCE ਦੀ ਤਰ੍ਹਾਂ ਮੈਰਿਟ ਲਿਸਟ ਨਾ ਜਾਰੀ ਕਰਨ ਦਾ ਫੈਸਲਾ ਲੈ ਸਕਦਾ ਹੈ। ਦਰਅਸਲ ਕੋਰੋਨਾ ਕਾਰਨ ਬਣੇ ਹਾਲਾਤ ਨੂੰ ਦੇਖਦਿਆਂ ਇਸ ਸਾਲ ਬੋਰਡ ਨਾ ਮੈਰਿਟ ਲਿਸਟ ਜਾਰੀ ਕਰੇਗਾ ਤੇ ਨਾ ਹੀ ਟੌਪਰਸ ਦਾ ਐਲਾਨ ਕਰੇਗਾ।
ਇਸ ਤੋਂ ਪਹਿਲਾਂ ਬੋਰਡ ਨੇ ਵਿਦਿਆਰਥੀਆਂ ਨੂੰ ਡਿਜੀਲੌਕਰ ਐਪ ਡਾਊਨਲੋਡ ਕਰਨ ਜਾਂ ਫਿਰ ਉਸ ਤੇ ਖੁਦ ਨੂੰ ਰਜਿਸਟਰ ਕਰਨ ਦੇ ਨਿਰਦੇਸ਼ ਦਿੱਤੇ ਹਨ। CBSE ਨੇ ਵਿਦਿਆਰਥੀਆਂ ਨੂੰ ਕਿਹਾ ਕਿ ਡਿਜੀਲੌਕਰ ਐਪ ਡਾਊਨਲੋਡ ਕਰਨ ਤੋਂ ਬਾਅਦ ਉਹ ਆਪਣੀ ਮਾਰਕਸ਼ੀਟ ਡਿਜੀਲੌਕਰ ਐਪ ਜ਼ਰੀਏ ਡਾਊਨਲੋਡ ਕਰ ਸਕਣਗੇ। ਇਸ ਤੋਂ ਇਲਾਵਾ ਵਿਦਿਆਰਥੀ ਆਪਣਾ ਪਾਸ ਸਰਟੀਫਿਕੇਟ ਵੀ ਡਾਊਨਲੋਡ ਕਰ ਸਕਣਗੇ।