ਵੱਖ—ਵੱਖ ਥਾਵਾਂ ‘ਤੇ ਨਸ਼ਾਂ ਤਸਕਰਾਂ ਵਿਰੁੱਧ 7 ਮੁਕੱਦਮੇ ਦਰਜ

0
50

ਮਾਨਸਾ, 15 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) :ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ—ਵੱਖ ਥਾਵਾਂ ਤੋੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 7 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫ਼ਤਾਰ ਕੀਤੇ ਦੋੋਸ਼ੀਆਂ ਪਾਸੋੋਂ 2 ਗ੍ਰਾਮ ਸਮੈਕ, 370 ਲੀਟਰ ਲਾਹਣ ਅਤੇ 262 ਬੋਤਲਾਂ ਸ਼ਰਾਬ ਸਮੇਤ ਕਾਰ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫ਼ਤਾਰ ਦੋਸ਼ੀਆਂ ਵਿਰੁੱਧ ਵੱਖ ਵੱਖ ਥਾਣਿਆਂ *ਚ ਮੁਕੱਦਮੇ ਦਰਜ਼ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸਵਰਨ ਸਿੰਘ ਉਰਫ ਸ਼ਨੀ ਪੁੱਤਰ ਜਗਤਾਰ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਹੋਣ ਤੇ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ *ਤੇ ਕਾਕਾ ਸਿੰਘ ਅਤੇ ਰੂਪੀ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਟਿੱਬੀ ਹਰੀ ਸਿੰਘ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼  ਕੀਤਾ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ ਦੋਵਾਂ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਾਭ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੱਤੀ ਵਿਰੁੱਧ ਆਬਕਾਰੀ ਤਹਿਤ ਮੁਕੱਦਮਾ ਦਰਜ਼ ਕਰਵਾ ਕੇ 90 ਲੀਟਰ ਲਾਹਣ ਅਤੇ 8 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ, ਪਰ ਸਬੰਧਤ ਵਿਅਕਤੀ ਦੀ ਗ੍ਰਿਫ਼ਤਾਰੀ ਬਾਕੀ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਿਕੰਦਰ ਸਿੰਘ ਅਤੇ ਮੰਗਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਆਬਕਾਰੀ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੌੌਕੇ ਤੇ ਰੇਡ ਕਰਕੇ 60 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਹੈ, ਜਿਸ ਦੀ ਗ੍ਰਿਫ਼ਤਾਰੀ ਬਾਕੀ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਵਰਨ ਸਿੰਘ ਉਰਫ ਕਾਲਾ ਪੁੱਤਰ ਹਰਚਰਨ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੌੌਕੇ ਤੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।  
ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਉਰਫ ਅਮਨਾ ਪੁੱਤਰ ਅਵਤਾਰ ਸਿੰਘ ਅਤੇ ਰਾਮ ਸਿੰਘ ਪੁੱਤਰ ਭੋੋਲਾ ਸਿੰਘ ਵਾਸੀਆਨ ਬੀਰੋਕੇ ਕਲਾਂ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ, ਪੁਲਿਸ ਪਾਰਟੀ ਨੇ ਢੁਕਵੀ ਜਗ੍ਹਾ ਤੇ ਨਾਕਾਬੰਦੀ ਕਰਕੇ ਉਕਤ ਦੋੋਨਾਂ ਨੂੰ ਕਾਰ ਮਾਰਕਾ ਕੋਵਿਡ ਨੰ:ਪੀਬੀ.31 ਐੱਸ—0382 ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਕਾਰ ਨੂੰ ਕਬਜੇ ਵਿੱਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਸਤਿਗੁਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਸੇਖੂਪੁਰ ਖੁਡਾਲ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।

LEAVE A REPLY

Please enter your comment!
Please enter your name here