ਮਾਨਸਾ, 16, ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 3 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋੋਂ 6 ਗ੍ਰਾਮ ਸਮੈਕ ਅਤੇ 54 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸ਼ਨੀ ਪੁੱਤਰ ਬੰਸੀ ਵਾਸੀ ਵਾਰਡ ਨੰਬਰ 17 ਬੁਢਲਾਡਾ ਨੂੰ ਕਾਬੂ ਕਰਕੇ 6 ਗ੍ਰਾਮ ਸਮੈਕ ਬਰਾਮਦ ਹੋਣ ਤੇ ਉਸ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਤੇ ਪੁਨੀਤ ਮਾਲੀ ਪੁੱਤਰ ਰਾਮ ਜੀਵਨ ਵਾਸੀ ਵਾਰਡ ਨੰਬਰ 7 ਬੁਢਲਾਡਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਢੁਕਵੀ ਜਗ੍ਹਾ ’ਤੇ ਰੇਡ ਕਰਨ ਦੌਰਾਨ ਉਸ ਵਿਅਕਤੀ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਹੈ। ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਗੁਰਜੰਟ ਸਿੰਘ ਉਰਫ ਕਾਕਾ ਪੁੱਤਰ ਪੱਪੂ ਸਿੰਘ ਵਾਸੀ ਸਰਦੂਲਗੜ੍ਹ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ। ਪੁਲਿਸ ਪਾਰਟੀ ਨੇ ਢੁਕਵੀ ਜਗ੍ਹਾ ਤੇ ਰੇਡ ਕਰਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ (ਹਰਿਆਣਾ) ਬਰਾਮਦ ਕੀਤੀ ਗਈ, ਪਰ ਉਸ ਦੀ ਗ੍ਰਿਫ਼ਤਾਰੀ ਬਾਕੀ ਹੈ।