ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜਾ

0
32

ਚੰਡੀਗੜ੍ਹ, 17 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਵੱਲੋਂ ਖ਼ਰੀਫ਼ ਮੰਡੀ ਸੀਜ਼ਨ 2020-21 ਦੌਰਾਨ ਝੋਨੇ ਦੀ ਖਰੀਦ ਸਬੰਧੀ ਕੀਤੀਆਂ ਜਾ ਤਿਆਰੀਆਂ ਦਾ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਜਾਇਜਾ ਲਿਆ ਗਿਆ। 

ਇਸ ਮੀਟਿੰਗ ਵਿੱਚ ਪੰਜਾਬ ਰਾਜ ਦੀਆਂ ਖਰੀਦ ਏਜੰਸੀਆਂ ਜਿਹਨਾਂ ਵਿੱਚ ਐਫ਼.ਸੀ.ਆਈ. ਦੇ ਜੀ.ਐਮ. ਅਰਸ਼ਦੀਪ ਸਿੰਘ, ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਕਮ ਪਨਗ੍ਰੇਨ ਦੇ ਐਮ.ਡੀ. ਅਨਿੰਦਿਤਾ ਮਿੱਤਰਾ, ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਪਨਸਪ ਦੇ ਐਮ.ਡੀ. ਦਿਲਰਾਜ ਸਿੰਘ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਏ.ਐਮ.ਡੀ. ਯਸ਼ਨਜੀਤ ਸਿੰਘ ਅਤੇ ਮੰਡੀ ਬੋਰਡ ਦੇ ਡਿਪਟੀ ਡਾਇਰੈਕਟਰ ਐਚ.ਐਸ. ਬਰਾੜ ਹਾਜ਼ਰ ਸਨ। 

 ਮੀਟਿੰਗ ਦੌਰਾਨ ਸ੍ਰੀ ਕੇ. ਸਿਵਾ ਪ੍ਰਸਾਦ ਨੇ ਖ਼ਰੀਫ਼ ਮੰਡੀ ਸੀਜ਼ਨ 2019-20 ਦੇ ਚੌਲਾਂ ਦੀ ਬਕਾਇਆ ਸਪਲਾਈ ਸਬੰਧੀ ਸਮੀਖਿਆ ਕੀਤੀ ਗਈ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ 31 ਜੁਲਾਈ ਤੱਕ ਬਕਾਇਆ ਚੌਲ ਦੀ ਸਪਲਾਈ ਦਾ ਕੰਮ ਨੇਪਰੇ ਚਾੜ੍ਹ ਦੇਣ।

ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੇ ਇਸ ਮੌਕੇ ਖ਼ਰੀਫ਼ ਮੰਡੀ ਸੀਜ਼ਨ 2020-21 ਲਈ ਕੀਤੀ ਜਾ ਰਹੀਆਂ ਤਿਆਰੀਆਂ ਦਾ ਵੀ ਜਾਇਜਾ ਲਿਆ ਗਿਆ। ਉਹਨਾਂ ਕਿਹਾ ਕਿ ਕੋਵਿਡ-19 ਕਾਰਨ ਸਾਨੂੰ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ, ਆੜ੍ਹਤੀਆਂ, ਲੇਬਰ ਅਤੇ ਢੋਆ-ਢੁਆਈ ਦੇ ਕਾਰਜ ਵਿੱਚ ਲੱਗੇ ਮਜ਼ਦੂਰਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਚੁਣੌਤੀ ਹੋਵੇਗਾ। ਉਹਨਾਂ ਕਿਹਾ ਕਿ ਜਿਵੇਂ ਕਣਕ ਦੀ ਖ਼ਰੀਦ ਦੌਰਾਨ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਉਸ ਤੋਂ ਵੀ ਬਿਹਤਰ ਪ੍ਰਬੰਧ ਕੀਤੇ ਜਾਣ।

ਸਮੂਹ ਖ਼ਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰਜ਼ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਝੋਨੇ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕੋਵਿਡ ਦੇ ਖ਼ਤਰੇ ਨਾਲ ਨਜਿੱਠਿਆ ਜਾ ਸਕੇ।

————–

LEAVE A REPLY

Please enter your comment!
Please enter your name here