ਕੋਰੋਨਾ ਦਾ ਪ੍ਰਕੋਪ ਵਧਿਆ: ਅੱਜ ਤੋਂ ਪੰਜਾਬ ‘ਚ ਸਖਤੀ, ਨਵੇਂ ਦਿਸ਼ਾ-ਨਿਰਦੇਸ਼ ਲਾਗੂ

0
356

ਚੰਡੀਗੜ੍ਹ 24 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ)  : ਪੰਜਾਬ ਵਿੱਚ ਜਿਵੇਂ-ਜਿਵੇਂ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਸਰਕਾਰ ਸਖਤੀ ਕਰ ਰਹੀ ਹੈ। ਬੇਸ਼ੱਕ ਸਰਕਾਰੀ ਸਖਤੀ ਕਾਗਜ਼ਾਂ ਤੱਕ ਹੀ ਸੀਮਤ ਹੈ ਤੇ ਕਿਸੇ ਵੀ ਨਿਯਮ ਦੀ ਸਹੀ ਤਰੀਕੇ ਨਾਲ ਪਾਲਣਾ ਨਹੀਂ ਹੋ ਰਹੀ। ਕੈਪਟਨ ਨੇ ਵੀਰਵਾਰ ਨੂੰ ਨਵੇਂ ਨਿਯਮਾਂ ਦਾ ਐਲਾਨ ਕਰਦਿਆਂ ਜ਼ੁਰਮਾਨਾ ਵੀ ਵਧਾ ਦਿੱਤਾ ਹੈ। ਸਰਕਾਰ ਨੇ ਕੋਵਿਡ-19 ਸਬੰਧੀ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦਾ ਫ਼ੈਸਲਾ ਕੀਤਾ ਹੈ।

ਨਵੇਂ ਨਿਯਮ ਤੇ ਦਿਸ਼ਾ-ਨਿਰਦੇਸ਼-

  • ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਕੋਵਿਡ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੂੰ ਵੀ ਸਖ਼ਤੀ ਵਰਤਣ ਦੇ ਹੁਕਮ ਜਾਰੀ ਕੀਤੇ ਹਨ।
  • ਪੰਜਾਬ ਸਰਕਾਰ ਨੇ ਸੂਬੇ ’ਚ 240 ‘ਕੋਵਿਡ ਦਸਤੇ’ ਬਣਾਉਂਦਿਆਂ ਗ਼ੈਰ ਜ਼ਰੂਰੀ ਥਾਵਾਂ ਤੋਂ 6355 ਪੁਲਿਸ ਮੁਲਾਜ਼ਮ ਵਾਪਸ ਬੁਲਾ ਲਏ ਹਨ।
  • ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਵੇਲੇ 951 ਮਰੀਜ਼ ਘਰੇਲੂ ਇਕਾਂਤਵਾਸ ਵਿੱਚ ਹਨ।
  • ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਤੇ ਖਾਣ-ਪੀਣ ਵਾਲੀਆਂ ਵਪਾਰਕ ਥਾਵਾਂ ’ਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦੀ ਹਦਾਇਤ ਕੀਤੀ ਹੈ।
  • ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਤੇ ਤੈਅ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ’ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।
  • ਮੌਜੂਦਾ ਦਿਸ਼ਾ-ਨਿਰਦੇਸ਼ ਮੁਤਾਬਕ ਦੁਕਾਨਾਂ ਜਾਂ ਵਪਾਰਕ ਥਾਵਾਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ।
  • ਬੱਸਾਂ ਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ ’ਤੇ ਕ੍ਰਮਵਾਰ 3000 ਰੁਪਏ ਤੇ 2000 ਰੁਪਏ ਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।
  • ਬੱਸ ਅੱਡਿਆਂ ਆਦਿ ਵਰਗੀਆਂ ਸਾਂਝੀਆਂ ਥਾਵਾਂ ’ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ।
  • ਪੰਜਾਬ ਸਰਕਾਰ ਨੇ ਅਨਲੌਕ 2.0 ਦੌਰਾਨ ਫ਼ਿਲਮਾਂ/ਸੰਗੀਤਕ ਵੀਡਿਓਜ਼ ਦੀਆਂ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਅਨੁਸਾਰ ਸ਼ੂਟਿੰਗ ਵਾਲੇ ਸਥਾਨ ’ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਯਕੀਨੀ ਹੋਵੇਗੀ।
  • ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੂਟਿੰਗ ਲਈ ਆਗਿਆ ਲੈਣ ਵਾਸਤੇ ਡਿਪਟੀ ਕਮਿਸ਼ਨਰ ਨੂੰ ਬਿਨੈ ਪੱਤਰ ਦੇਣਾ ਹੋਵੇਗਾ। ਡਿਪਟੀ ਕਮਿਸ਼ਨਰ ਪੁਲੀਸ ਅਧਿਕਾਰੀਆਂ ਨਾਲ ਸਲਾਹ ਤੋਂ ਬਾਅਦ ਆਗਿਆ ਦੇਵੇਗਾ।

LEAVE A REPLY

Please enter your comment!
Please enter your name here