ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਹੋਣਹਾਰ ਵਿਦਿਆਰਥਣਾਂ ਦਾ ਕੀਤਾ ਗਿਆ ਸਨਮਾਨ

0
92

ਮਾਨਸਾ 22 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) : ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲ੍ਹੋਂ ਐਲਾਨੇ ਬਾਰਵੀਂ ਦੇ ਨਤੀਜੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜੇਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਵੱਲ੍ਹੋਂ 448/450 ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਪੰਜਾਬ ਭਰ ਚ ਚਮਕਾਉਣ ਬਦਲੇ ਵਿਸ਼ੇਸ਼ ਸਨਮਾਨ ਕਰਦਿਆਂ ਸਰਕਾਰੀ ਸਕੂਲਾਂ ਦੇ ਆਏ ਸ਼ਾਨਦਾਰ ਨਤੀਜਿਆਂ ਤੇ ਮਾਣ ਮਹਿਸੂਸ ਕੀਤਾ। ਉਨ੍ਹਾਂ ਅਧਿਆਪਕ ਵਰਗ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਅਗਵਾਈ ਚ ਸ਼ਾਨਦਾਰ ਨਤੀਜੇ ਆ ਰਹੇ ਹਨ।
ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸੰਦੀਪ ਘੰਡ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹੈ,ਜਿਨ੍ਹਾਂ ਨੇ ਅੱਗੇ ਜਾਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਹੈ,ਉਨ੍ਹਾਂ ਕਿਹਾ ਕਿ ਚੰਗੇ ਨਤੀਜੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਦੇ ਹਨ।
ਉਧਰ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ ਜਗਮੋਹਨ ਸਿੰਘ ਵੱਲ੍ਹੋਂ ਕਿਹਾ ਗਿਆ ਹੈ,ਕਿ ਇਸ ਹੋਣਹਾਰ ਬੱਚੀ ਦੀ ਅਗਲੀ ਪੜ੍ਹਾਈ ਦੇ ਸਾਰੇ ਖਰਚੇ ਉਨ੍ਹਾਂ ਵੱਲ੍ਹੋਂ ਦਿੱਤੇ ਜਾਣਗੇ ਅਤੇ ਸ਼ਹੀਦ ਭਗਤ ਸਿੰਘ ਦਾ ਸਕਾਲਰਸ਼ਿਪ ਅਵਾਰਡ ਵੀ ਇਸ ਵਿਦਿਆਰਥਣ ਨੂੰ ਦਿੱਤਾ ਜਾਵੇਗਾ। ਇਹ ਜਾਣਕਾਰੀ ਵੀ ਇਸ ਸਨਮਾਨ ਸਮਾਰੋਹ ਮੌਕੇ ਹਰਿੰਦਰ ਸਿੰਘ ਮਾਨਸ਼ਾਹੀਆ ਪ੍ਰਧਾਨ ਸ਼ੋਸਲਿਸਟ ਪਾਰਟੀ ਪੰਜਾਬ ਨੇ ਪਰਿਵਾਰ ਨਾਲ ਸਾਂਝੀ ਕੀਤੀ। ਪਰਿਵਾਰ ਵੱਲ੍ਹੋ ਪਿਤਾ ਬਲਦੇਵ ਸਿੰਘ ਅਤੇ ਮਾਤਾ ਮਨਦੀਪ ਕੌਰ ਨੇ ਇਸ ਸਬੰਧੀ ਖੁਸ਼ੀ ਤੇ ਤਸੱਲੀ ਜ਼ਾਹਿਰ ਕਿ ਕੀਤੀ ਕਿ ਸ਼ਹੀਦ ਦੇ ਪਰਿਵਾਰ ਵੱਲ੍ਹੋਂ ਉਨ੍ਹਾਂ ਦੀ ਬੱਚੀ ਲਈ ਇਹ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਵਿਦਿਆਰਥਣ ਜਸਪ੍ਰੀਤ ਕੌਰ ਨੇ ਭਰੋਸਾ ਦਿੱਤਾ ਕਿ ਅਗਲੀ ਪੜ੍ਹਾਈ ਲਈ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹੇਗੀ ਅਤੇ ਸ਼ਹੀਦ ਦੇ ਪਰਿਵਾਰ ਵੱਲ੍ਹੋਂ
ਦਿੱਤੇ ਜਾ ਰਹੇ ਸਹਿਯੋਗ ਬਦਲੇ ਉਹ
ਉਨ੍ਹਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰੇਗੀ।
ਇਸ ਮੌਕੇ ਪਿੰਡ ਦੇ ਸਰਪੰਚ ਪੋਹਲੋਜੀਤ ਸਿੰਘ ਬਾਜੇਵਾਲਾ ਅਤੇ ਸਿੱਖਿਆ ਵਿਭਾਗ ਦੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਅਤੇ ਅਵਤਾਰ ਸ਼ਰਮਾ ਪ੍ਰਧਾਨ ਯੂਥ ਕਲੱਬ ਉਡਤ ਭਗਤ ਰਾਮ
ਨੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪੰਚਾਇਤ ਅਤੇ ਸਿੱਖਿਆ ਵਿਭਾਗ ਵੱਲੋਂ ਹਰ ਸਹਿਯੋਗ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here