ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਕਿਤਾਬਾਂ ਸੰਬੰਧਿਤ ਨਿਰਦੇਸ਼ ਜਾਰੀ

0
66

ਚੰਡੀਗੜ੍ਹ, 28 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਉਪਰੋਕਤ ਫੈਸਲਾ ਲਿਆ ਹੈ।   ———–

LEAVE A REPLY

Please enter your comment!
Please enter your name here