ਮਾਨਸਾ, 06 ਅਗਸਤ (ਸਾਰਾ ਯਹਾ, ਜੋਨੀ ਜਿੰਦਲ) : ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਿਹਤ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਮਿਸ਼ਨ ਫ਼ਤਿਹ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਤਾਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਲਾਕ ਭੀਖੀ ਵਿਖ ਟੀਮਾਂ ਦਾ ਗਠਨ ਕਰਕੇ ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਭਲੀ-ਭਾਂਤ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਮਾਸਕ ਲਗਾ ਕੇ ਰੱਖਣ, ਸਾਬਨ ਨਾਲ ਜਾਂ ਸੈਨੇਟਾਈਜ਼ਰ ਨਾਲ ਚੰਗੀ ਤਰ੍ਹਾਂ ਹੱਥਾਂ ਨੂੰ ਸਾਫ਼ ਕਰਨ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚਕਾਰ ਨਿਰਧਾਰਿਤ ਦੂਰੀ ਬਣਾ ਕੇ ਰੱਖਣ ਸਬੰਧੀ ਜਾਣੂ ਕਰਵਾਇਆ ਗਿਆ।ਉਨ੍ਹਾਂ ਲੋਕਾਂ ਨੂੰ ਫਲ ਅਤੇ ਸਬਜ਼ੀਆਂ ਨੂੰ ਵਰਤੋਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ਼ ਕਰਕੇ ਖਾਣ ਲਈ ਵੀ ਪ੍ਰੇਰਿਤ ਕੀਤਾ।
ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਕਿਹਾ ਗਿਆ।ਉਨ੍ਹਾਂ ਕਿਹਾ ਕਿ ਕੋਵਾ ਐਪ ਰਾਹੀਂ ਕੋਰੋਨਾ ਵਾਇਰਸ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਹੁੰਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਆਪਣੇ ਨੇੜੇ ਦੇ ਹੋਰਨਾਂ ਲੋਕਾਂ ਨੂੰ ਵੀ ਜਾਣੂ ਕਰਵਾਇਆ ਜਾਵੇ।