ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ’ਚ ਪੜਦੇ ਨੂੰ ਸਮਾਰਟ ਫੋਨ ਵੰਡਣ ਵਾਸਤੇ ਸਿੱਖਿਆ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

0
52

ਚੰਡੀਗੜ, 6 ਅਗਸਤ  (ਸਾਰਾ ਯਹਾ, ਬਲਜੀਤ ਸ਼ਰਮਾ) :  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੇ ਲਏ ਗਏ ਫੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।
ਅੱਜੇ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ 12ਵੀਂ ਜਮਾਤ ਦੇ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫੈਸਲਾ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਨੂੰ ਆਨਲਾਈਨ ਸਿੱਖਿਆ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਰਿਹਾ ਹੈ ਜਿਸ ਕਰਕੇ ਇਹ ਸਮਾਰਟ ਫੋਨ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਹੇਵੰਦ ਹੋਣਗੇ ਕਿਉਕਿ ਅਨੇਕਾਂ ਵਿਦਿਆਰਥੀਆਂ ਦੇ ਮਾਂ-ਪਿਓ ਗਰੀਬੀ ਦੇ ਕਾਰਨ ਆਪਣੇ ਬੱਚਿਆਂ ਨੂੰ ਸਮਾਰਟ ਫੋਨ ਲੈ ਕੇ ਦੇਣ ਲਈ ਅਸਮਰਥ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ 12 ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਕਾਰਨ ਵਿਦਿਆਰਥੀਆਂ ਦੀ ਪੜਾਈ ਹਰ ਹਾਲਤ ਵਿੱਚ ਲਗਾਤਾਰ ਜਾਰੀ ਰਹਿਣੀ ਜ਼ਰੂਰੀ ਹੈ ਅਤੇ ਇਹ ਸਮਾਰਟ ਫੋਨ ਉਨਾਂ ਦੀ ਇਸ ਲੋੜ ਨੂੰ ਪੂਰਾ ਕਰਨਗੇ।
ਜ਼ਿਕਰਯੋਗ ਹੈ ਕਿ ਤਕਰੀਬਨ 50 ਹਜ਼ਾਰ ਫੋਨਾਂ ਖੇਪ ਸੂਬਾ ਸਰਕਾਰ ਕੋਲ ਛੇਤੀਂ ਹੀ ਪਹੁੰਚ ਰਹੀ ਹੈ ਅਤੇ ਸੂਬਾ ਸਰਕਾਰ ਨੇ ਇਨਾਂ ਸਮਾਰਟ ਫੋਨਾਂ ਦੀ ਵੰਡ ਦਾ ਕੰਮ ਨਵੰਬਰ ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ। ਇਨਾਂ ਸਮਾਰਟ ਫੋਨਾਂ ਵਿਚ ਕਈ ਤਰਾਂ ਦੇ ਫੀਚਰ ਹਨ। ਟੱਚ ਸਕਰੀਨ, ਕੈਮਰਾ ਤੋਂ ਇਲਾਵਾ ਪਹਿਲਾਂ ਤੋਂ ‘ਈ-ਸੇਵਾ ਐਪ’ ਵਰਗੀਆਂ ਲੋਡ ਕੀਤੀਆਂ ਐਪਲੀਕੇਸ਼ਨਾਂ ਇਨਾਂ ਫੋਨਾਂ ਵਿੱਚ ਹਨ। ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਇਨਾਂ ਵਿੱਚ ਸ਼ਾਮਲ ਹੋਵੇਗਾ। ਸਮਾਰਟ ਫੋਨ ਵੰਡਣ ਵਾਲੀ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣਾ ਅਤੇ ਇਸ ਦੇ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ।     ——–   

LEAVE A REPLY

Please enter your comment!
Please enter your name here