ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੁੱਦੇ ‘ਤੇ ਘੇਰੀ ਮੋਦੀ ਸਰਕਾਰ, ਕਿਹਾ- ਦੇਸ਼ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਨਹੀਂ ਕਰਵਾ ਸਕੇਗਾ

0
23

ਨਵੀਂ ਦਿੱਲੀ 20 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ ਨੌਕਰੀਆਂ ਨਾ ਦੇਣ ਦਾ ਦੋਸ਼ ਲਾਉਂਦਿਆਂ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ, “ਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਸਕੇਗਾ। ਮੀਡੀਆ ਨੇ ਮੇਰਾ ਮਜ਼ਾਕ ਉਡਾਇਆ ਜਦੋਂ ਮੈਂ ਦੇਸ਼ ਨੂੰ ਚੇਤਾਵਨੀ ਦਿੱਤੀ ਕਿ ਕੋਵਿਡ-19 ਨਾਲ ਭਾਰੀ ਨੁਕਸਾਨ ਹੋਏਗਾ। ਅੱਜ ਮੈਂ ਕਹਿ ਰਿਹਾ ਹਾਂ ਕਿ ਸਾਡਾ ਦੇਸ਼ ਰੁਜ਼ਗਾਰ ਨਹੀਂ ਦੇ ਸਕੇਗਾ। ਜੇ ਤੁਸੀਂ ਸਹਿਮਤ ਨਹੀਂ ਹੋ, ਤਾਂ 6-7 ਮਹੀਨੇ ਇੰਤਜ਼ਾਰ ਕਰੋ।”

ਰਾਜੀਵ ਗਾਂਧੀ ਦੇ ਜਨਮ ਦਿਨ ‘ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਬੋਲ ਰਹੇ ਸਨ। ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ, ਆਰਥਿਕਤਾ, ਨੌਜਵਾਨਾਂ ਨੂੰ ਰੁਜ਼ਗਾਰ ਤੇ ਸਰਹੱਦ ‘ਤੇ ਤਣਾਅ ਦੇ ਵਧ ਰਹੇ ਕੇਸਾਂ ਕਾਰਨ ਲਗਾਤਾਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ।

LEAVE A REPLY

Please enter your comment!
Please enter your name here