ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ’ਚ ਵਾਧਾ

0
82

ਮਾਨਸਾ; 22 ਅਗਸਤ  (ਸਾਰਾ ਯਹਾ,ਹੀਰਾ ਸਿੰਘ ਮਿੱਤਲ) : ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 5 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਅਧੀਨ ਰੇੜ੍ਹੀਆਂ ਫੜ੍ਹੀਆਂ ਸਬੰਧੀ ਰਜਿਸਟਰੇਸ਼ਨ ਦਾ ਕੰਮ, ਗ੍ਰਹਿ ਵਿਭਾਗ ਅਧੀਨ ਅਸਲਾ ਲਾਇਸੰਸ ਨੂੰ ਰੱਦ ਕਰਨ, ਪੁਲਿਸ ਵਿਭਾਗ ਅਧੀਨ ਗੁੰਮਸ਼ੁਦਾ ਵਸਤੂਆਂ, ਪਾਸਪੋਰਟ ਅਤੇ ਮੋਬਾਇਲ ਫੋਨ ਦੀ ਗੁੰਮਸ਼ੁਦਗੀ ਦੀ ਰਿਪੋਰਟ ਆਦਿ ਲਿਖਣ ਦੀਆਂ ਸੇਵਾਵਾਂ ਦਾ ਕੰਮ ਹੁਣ ਸੇਵਾ ਕੇਂਦਰਾਂ ਵਿਚ ਹੋਵੇਗਾ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਾਗਰਿਕਾਂ ਦੀ ਭਲਾਈ ਅਤੇ ਇਨ੍ਹਾਂ ਸੇਵਾਵਾਂ ਨੂੰ ਸਰਲ ਬਣਾਉਣ ਹਿੱਤ ਇਹ ਫੈਸਲਾ ਲਿਆ ਗਿਆ ਹੈ। ਇਹ ਸੇਵਾਵਾਂ ਈ-ਸੇਵਾ ਪੰਜਾਬ ਪੋਰਟਲ ’ਤੇ ਵੀ ਉਪਲੱਬਧ ਹਨ ਜੋ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਈ-ਸੇਵਾ ਪੋਰਟਲ ’ਤੇ ਆਮ ਨਾਗਰਿਕਾਂ ਵੱਲੋਂ ਦਰਜ ਪ੍ਰਤੀ ਬੇਨਤੀਆਂ ਦਾ ਤੈਅ ਸਮਾਂ ਸੀਮਾਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here