ਵਿਜੀਲੈਂਸ ਬਿਊਰੋ ਵਲੋਂ ਵੱਡੀ ਕਾਰਵਾਈ, ਆਬਕਾਰੀ ਵਿਭਾਗ ਦੇ 12 ਉੱਚ ਅਧਿਕਾਰੀਆਂ ਸਮੇਤ ਚਾਰ ਹੋਰ ਤੇ ਮਾਮਲਾ ਦਰਜ

0
246

ਚੰਡੀਗੜ੍ਹ 22 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਦੇ 12 ਉੱਚ ਅਧਿਕਾਰੀਆਂ ਸਮੇਤ ਚਾਰ ਪ੍ਰਾਈਵੇਟ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੁਝ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।

ਇਨ੍ਹਾਂ ਅਧਿਕਾਰੀਆਂ ਖਿਲਾਫ ਆਬਕਾਰੀ ਕਾਨੂੰਨ ਦੀ ਧਾਰਾ 7, 7A, ਅਤੇ 8 ਸਮੇਤ ਤਾਜ਼ੀਰਾਤੇ ਹਿੰਦ ਦੀਆਂ ਵੱਖ ਵੱਖ ਧਾਰਾਵਾਂ 429, 465, 467, 471,120-ਬੀ ਹੇਠ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1 ਦੇ ਥਾਣਾ ਮੁਹਾਲੀ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।

ਅੱਜ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀਬੀ.ਕੇ. ਉੱਪਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉੱਤੇ ਰਾਜ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਮਿਲੀਭੁਗਤ ਰਾਹੀਂ ਰਾਜ ਅੰਦਰ ਟੈਕਸ ਚੋਰੀ ਨੂੰ ਰੋਕਣ ਲਈ ਇਕ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਭਾਗੀਦਾਰ ਬਣ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਸੀ। ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦਿਆਂ ਇਨ੍ਹਾਂ ਅਧਿਕਾਰੀਆਂ ਅਤੇ ਵਪਾਰੀਆਂ ਖਿਲਾਫ ਦੋ ਪਰਚੇ ਦਰਜ ਕੀਤੇ ਹਨ।ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਉਪਲ ਨੇ ਦੱਸਿਆ ਕਿ ਅੱਜ ਇਨ੍ਹਾਂ ਦੋਵਾਂ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਭਾਗ ਦੇ ਅਧਿਕਾਰੀਆਂ ਵਿੱਚ ਵਰੁਣ ਨਾਗਪਾਲ ਈਟੀਓ ਮੁਕਤਸਰ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀਚਰਨ ਈਟੀਓ ਸ਼ੰਭੂ (ਮੋਬਾਈਲ ਵਿੰਗ), ਜਪਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ ਜਲੰਧਰ ਅਤੇ ਸ਼ਿਵ ਕੁਮਾਰ ਮੁਨਸ਼ੀ ਸੋਮਨਾਥ ਟਰਾਂਸਪੋਰਟ ਫਗਵਾੜਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਕ ਮੁਕੱਦਮੇ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ ਡੀਈਟੀਸੀ ਸਿਮਰਨ ਬਰਾੜ, ਵੇਦ ਪ੍ਰਕਾਸ਼ ਜਾਖੜ ਈਟੀਓ ਫਾਜ਼ਿਲਕਾ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀ ਚਰਨ ਈਟੀਓ ਮੋਬਾਇਲ ਵਿੰਗ ਚੰਡੀਗੜ੍ਹ ਐਟ ਸ਼ੰਭੂ, ਵਰੁਣ ਨਾਗਪਾਲ ਈਟੀਓ ਮੁਕਤਸਰ, ਰਵੀਨੰਦਨ ਈਟੀਓ ਫਾਜ਼ਿਲਕਾ, ਪਿਆਰਾ ਸਿੰਘ ਈਟੀਓ ਮੋਗਾ ਅਤੇ ਵਿਜੈ ਕੁਮਾਰ ਪ੍ਰਾਸ਼ਰ ਵਾਸੀ ਆਦਰਸ਼ ਕਾਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਸ਼ਾਮਲ ਹਨ।

ਇਸ ਤਰ੍ਹਾਂ ਦੂਸਰੇ ਕੇਸ ਵਿੱਚ ਸੁਸ਼ੀਲ ਕੁਮਾਰ ਈਟੀਓ ਅੰਮ੍ਰਿਤਸਰ (ਹੁਣ ਪਟਿਆਲਾ), ਦਿਨੇਸ਼ ਗੌੜ ਈਟੀਓ ਅੰਮ੍ਰਿਤਸਰ, ਜਪ ਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਲਖਵੀਰ ਸਿੰਘ ਈਟੀਓ ਮੋਬਾਇਲ ਵਿੰਗ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ, ਸੋਮਨਾਥ ਟਰਾਂਸਪੋਰਟਰ ਵਾਸੀ ਫਗਵਾੜਾ, ਸ਼ਿਵ ਕੁਮਾਰ ਮੁਨਸ਼ੀ (ਪਰਾਸ਼ਰ ਸੋਮਨਾਥ) ਅਤੇ ਪਵਨ ਕੁਮਾਰ ਸ਼ਾਮਲ ਹਨ।

LEAVE A REPLY

Please enter your comment!
Please enter your name here