ਮਾਨਸਾ, 24 ਅਗਸਤ (ਸਾਰਾ ਯਹਾ, ਹੀਰਾ ਸਿੰਘ ਮਿੱਤਲ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ ਮਹੀਨੇ ਵਿੱਚ 24 ਸਤੰਬਰ ਤੋਂ 30 ਸਤੰਬਰ 2020 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਨਿਯੋਜਕਾਂ ਵੱਲੋਂ ਹਿੱਸਾ ਲਿਆ ਜਾਵੇਗਾ ਅਤੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਸ਼ਮੂਲੀਅਤ ਕਰਨਾ ਚਾਹੁੰਦੇ ਹਨ, ਉਨ੍ਹਾਂ ਪ੍ਰਾਰਥੀਆਂ ਦਾ ਵਿਭਾਗ ਦੀ ਵੈਬਸਾਈਟ WWW.PGRKAM.COM‘ਤੇ ਰਜਿਸਟਰਡ ਹੋਣਾ ਜਰੂਰੀ ਹੈ ਅਤੇ ਰਜਿਸ਼ਟ੍ਰੇਸ਼ਨ ਦੀ ਸਹੂਲਤ ਲਈ ਸਬੰਧਤ ਪ੍ਰਾਰਥੀ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਕੇ 20 ਰੁਪਏ ਦੀ ਫੀਸ ਦੇ ਕੇ ਰਜਿਸਟਰਡ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹਨਾਂ ਮੇਲਿਆ ਵਿੱਚ ਹਿਸਾ ਲੈਣ ਲਈ ਰਜਿਸਟ੍ਰੇਸ਼ਨ ਸਬੰਧੀ ਜੀ.ਓ.ਜੀ. (ਗਾਰਡੀਐਂਸ ਆਫ਼ ਗਵਰਨੈਂਸ) ਦੀ ਸਹਾਇਤਾ ਵੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਜਿਆਦਾ ਤਰ ਇੰਟਰਵਿਊਜ਼ ਆਨ ਲਾਈਨ ਪ੍ਰਣਾਲੀ ਰਾਹੀਂ ਹੀ ਆਯੋਜਿਤ ਕੀਤੀਆ ਜਾਣੀਆਂ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੀ ਯੋਗਤਾ ਅਤੇ ਆਪਣੇ ਤਜਰਬੇ ਅਨੁਸਾਰ ਨਿੱਜੀ ਖੇਤਰ ਵਿੱਚ ਉਪਲੱਬਧ ਨੌਕਰੀਆਂ ਦੇ ਮੌਕਿਆਂ ਸਬੰਧੀ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਬੇਰੋਜ਼ਗਾਰ ਪ੍ਰਾਰਥੀਆਂ ਲਈ 3520 ਦੇ ਕਰੀਬ ਵੱਖ-ਵੱਖ ਨਿਯੋਜਕਾਂ ਤੋਂ ਅਸਾਮੀਆਂ ਇੱਕਤਰ ਕੀਤੀਆਂ ਜਾ ਚੁੱਕੀਆਂ ਹਨ।ਇਸ ਲਈ ਪ੍ਰਾਰਥੀ ਜ਼ੂਮ ਐਪਲੀਕੇਸ਼ਨ ਡਾਊਨਲੋਡ ਕਰਕੇ ਆਪਣੇ ਆਪ ਨੂੰ ਪਹਿਲਾ ਤੋਂ ਹੀ ਤਿਆਰ ਰੱਖਣ। ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੇ ਹੈਲਪਲਾਈਨ ਨੰਬਰ 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।