– ਹਰੇਕ ਲੋੜਵੰਦ ਤੱਕ ਰਾਸ਼ਨ ਪੁਜਦਾ ਕਰਨ ਲਈ ਸਰਕਾਰ ਵਚਨਬੱਧ: ਆਸ਼ੂ

0
20

ਚੰਡੀਗੜ੍ਹ, 29 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਥਾਨਕ ਆਗੂ ਵਲੋਂ ਲੁਧਿਆਣਾ ਸ਼ਹਿਰ ਦੇ ਕਿਸੇ ਕੋਂਸਲਰ ਦੇ ਸਕੂਲ ਵਿੱਚੋ ਕੋਵਿਡ 19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋੜਵੰਦਾਂ ਨੂੰ ਵੰਡਣ ਲਈ ਭੇਜੇ ਗਏ ਰਾਸ਼ਨ ਦੇ ਬੈਗ ਮਿਲਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕਰ ਕੇ ਰਿਪੋਰਟ ਦੋ ਦਿਨਾਂ ਵਿਚ ਉਨ੍ਹਾਂ ਨੂੰ ਪੇਸ਼ ਕਰਨ।

ਸ੍ਰੀ ਆਸ਼ੂ ਨੇ ਕਿਹਾ ਕਿ  ਲੋੜਵੰਦਾਂ ਲਈ ਭੇਜੇ ਗਏ ਰਾਸ਼ਨ ਦੀ ਵੰਡ ਵਿਚ ਹੇਰਾਫੇਰੀ ਬਿਲਕੁਲ ਵੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ  ਰਾਸ਼ਨ ਵੰਡ ਵਿਚ ਜੇਕਰ ਕੋਈ ਘਪਲਾ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿਸੇ ਪਾਰਟੀ ਦਾ ਆਗੂ ਹੋਵੇ, ਕੋਈ ਲੋਕ ਨੁਮਾਇੰਦਾ ਹੋਵੇ ਜਾਂ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਹੋਵੇ।

ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਰੇਕ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਾਰਦਰਸ਼ੀ ਢੰਗ ਨਾਲ ਪੁਜਦਾ ਕਰਨ ਲਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ ਅਤੇ ਜਲਦ ਸਮਾਰਟ ਕਾਰਡ ਵੀ ਦਿੱਤੇ ਜਾ ਰਹੇ ਹਨ ਤਾਂ ਜ਼ੋ ਰਾਸ਼ਨ ਵੰਡ ਵਿਚ ਹੇਰਾਫੇਰੀ ਦੀ ਬਿਲਕੁਲ ਵੀ ਕੋਈ ਸੰਭਾਵਨਾ ਨਾ ਰਹੇ।

ਇਸੇ ਦੋਰਾਨ ਲੁਧਿਆਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੱਛਮੀ ਦੇ ਅਧਾਰਤ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਕੇ 24 ਘੰਟਿਆਂ ਵਿੱਚ ਰਿਪੋਰਟ ਮੰਗ ਲਈ ਗਈ ਹੈ।

———–

LEAVE A REPLY

Please enter your comment!
Please enter your name here