ਮਾਨਸਾ, 02 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਵੇਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੇਵਾ ਕੇਂਦਰਾਂ ਦੇ ਸਮੇਂ ਅਤੇ ਕਾਰਜ ਪ੍ਰਣਾਲੀ ਵਿਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਦੇ ਸੇਵਾ ਕੇਂਦਰਾਂ ਵਿਚ ਪਹਿਲੇ ਬੈਚ ’ਚ 50 ਫੀਸਦੀ ਸਟਾਫ ਸਵੇਰੇ 8 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੰਮ ਕਰੇਗਾ ਅਤੇ ਬਾਕੀ 50 ਫ਼ੀਸਦੀ ਸਟਾਫ ਦੂਜੇ ਬੈਚ ਵਿਚ 1:30 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰੇਗ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੇਂਡੂ ਖੇਤਰਾਂ ਦੇ ਸੇਵਾ ਕੇਂਦਰਾਂ ਪੂਰੇ ਸਟਾਫ਼ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।