ਪਠਾਨਕੋਟ 5 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਹਥਿਆਰਬੰਦ ਸ਼ੱਕੀ ਵਿਅਕਤੀ ਪੰਜਾਬ ‘ਚੋਂ ਇਕ ਕਾਰ ਲੁੱਟ ਕੇ ਫਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਜੰਮੂ-ਪਠਾਨਕੋਟ ਹਾਈਵੇਅ ਦੇ ਸਾਰੇ ਚੈੱਕ ਪੁਆਇੰਟਸ ਨੂੰ ਹਾਈ ਅਲਰਟ ‘ਤੇ ਪਾ ਦਿੱਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਪਠਾਨਕੋਟ ਹਾਈਵੇਅ ਤੋਂ ਲੰਘ ਰਹੇ ਸਾਰੇ ਵਾਹਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਸ਼ਾਮ ਗੁਰਦਾਸਪੁਰ ਦੇ ਦੀਨਾਨਗਰ ਖੇਤਰ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੇ ਇੱਕ ਨਿੱਜੀ ਕਾਰ ਖੋਹਣ ਤੋਂ ਬਾਅਦ ਉਸ ਦੇ ਮਾਲਕ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਲਈ ਅਲਰਟ ਜਾਰੀ ਕੀਤਾ ਗਿਆ ਸੀ।