ਮਾਨਸਾ , 11 ਸਤੰਬਰ (ਸਾਰਾ ਯਹਾ/ਬਪਸ ) ਵਿਧਾਨ ਸਭਾ ਹਲਕਾ ਹਲਕਾ ਸਰਦੂਲਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਨਵੇਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਵੱਡਾ ਸਮਰਥਨ ਮਿਲ ਰਿਹਾ ਹੈ । ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਦਰਜਨਾਂ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ। ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਦੱਸਿਆ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀਆਂ ਦੂਸਰੀਆਂ ਸਿਆਸੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਦਿੱਲੀ ਵਿੱਚ ਕੀਤੇ ਗਏ ਪਾਰਟੀ ਵੱਲੋਂ ਕੰਮਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ । ਉਨ੍ਹਾਂ ਪ੍ਰਗਟਾਵਾ ਕੀਤਾ ਕਿ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਤੇ ਵਿਸ਼ਵਾਸ ਜਿਤਾਇਆ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਸਵੀਰ ਸਿੰਘ, ਹਰਦਿਆਲ ਸਿੰਘ ,ਨੌਰੰਗ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ, ਭੋਲਾ ਸਿੰਘ, ਗੋਰਖਾ ਸਿੰਘ, ਦਲੀਪ ਕੌਰ, ਇਕਬਾਲ ਕੌਰ, ਸੁਖਦੀਪ ਕੌਰ, ਮੁਖ਼ਤਿਆਰ ਕੋਰ , ਬਲਜੀਤ ਕੌਰ, ਗੁਰਮੀਤ ਕੌਰ, ਨਛੱਤਰ ਕੌਰ, ਨਿਰਮਲ ਸਿੰਘ`, ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਨਛੱਤਰ ਸਿੰਘ, ਬਾਬੂ ਸਿੰਘ ,ਸੁਖਦੇਵ ਸਿੰਘ ,ਸੀਤਾ ਸਿੰਘ ,ਮਲਕੀਤ ਕੌਰ, ਚਾਨਣ ਸਿੰਘ, ਕਾਲਾ ਸਿੰਘ ਮਹਿੰਦਰ ਸਿੰਘ, ਸੁਰਜੀਤ ਕੌਰ, ਮਨਪ੍ਰੀਤ ਕੌਰ, ਨਿਰਮਲ ਸਿੰਘ ,ਸੁਖਦੇਵ ਕੌਰ, ਬਲਵੰਤ ਕੌਰ, ਸੁਖਦੇਵ ਸਿੰਘ ਆਦਿ ਹਨ