ਪੰਜਾਬ ਯੂਥ ਕਾਂਗਰਸ ਵੱਲੋਂ 20 ਸਤੰਬਰ ਨੂੰ ਟ੍ਰੈਕਟਰਾਂ ‘ਤੇ ਦਿੱਲੀ ਵੱਲ ਕੂਚ ਦਾ ਐਲਾਨ

0
69

ਚੰਡੀਗੜ੍ਹ 14 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਯੂਥ ਕਾਂਗਰਸ ਵੱਲੋਂ 20 ਸਤੰਬਰ ਨੂੰ ਟ੍ਰੈਕਟਰਾਂ ‘ਤੇ ਦਿੱਲੀ ਵੱਲ ਕੂਚ ਦਾ ਐਲਾਨ ਕੀਤਾ ਗਿਆ ਹੈ। ਇਹ ਰੋਸ ਪ੍ਰਦਰਸਨ ਖੇਤੀ ਆਰਡੀਨੈਂਸਾਂ ਖਿਲਾਫ ਹੋਏਗਾ। ਇਹ ਐਲਾਨ ਪੰਜਾਬ ਯੂਥ ਕਾਂਗਰਸ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੀਤਾ।

ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨਾਲ ਪੰਜਾਬ ਸਮੇਤ ਖੇਤੀ ਪ੍ਰਧਾਨ ਸਾਰੇ ਸੂਬੇ ਕੰਗਾਲੀ ਦੀ ਕਗਾਰ ਉੱਤੇ ਖੜ੍ਹੇ ਹੋ ਜਾਣਗੇ। ਹੁਣ ਕਿਸਾਨਾਂ ਦੀ ਆਵਾਜ਼ ਨੂੰ ਚੁੱਕਣ ਦੇ ਮੰਤਵ ਨਾਲ ਪੰਜਾਬ ਯੂਥ ਕਾਂਗਰਸ ਪੰਜਾਬ ਤੋਂ ਦਿੱਲੀ ਤੱਕ ਟਰੈਕਟਰ ਮਾਰਚ ਕਰੇਗੀ। ਢਿੱਲੋਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਲੋਕ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਇਸ ਬਿੱਲ ਨੂੰ ਲੈ ਕੇ ਆਉਂਦੀ ਹੈ ਤਾਂ ਪੰਜਾਬ ਯੂਥ ਕਾਂਗਰਸ ਸੰਸਦ ਤੋਂ ਲੈ ਕੇ ਸੜਕ ਤੱਕ ਮੋਦੀ ਸਰਕਾਰ ਨੂੰ ਘੇਰੇਗੀ।

ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਅਰਥਵਿਵਸਥਾ ਨੂੰ ਤਹਿਸ ਨਹਿਸ ਕਰ ਦਿੱਤਾ ਹੈ ਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ-ਅਕਾਲੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਵੀ ਮੁਨਕਰ ਹੋ ਰਹੀ ਹੈ।

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਉੱਤੇ ਵਰਦਿਆ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਕੁਰਸੀ ਦੇ ਲਾਲਚ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਦੀ ਇਸ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਫ਼ੈਸਲੇ ਵਿੱਚ ਸ਼ਮੂਲੀਅਤ ਇਤਿਹਾਸ ਦੇ ਕਾਲੇ ਪੰਨਿਆਂ ਵਿੱਚ ਦਰਜ ਹੋਵੇਗੀ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾਂ ਪੰਜਾਬ ਦੇ ਹਿੱਤਾਂ ਤੋਂ ਪਾਸਾ ਵੱਟਦੇ ਰਹੇ ਹਨ ਤੇ ਇੱਕ ਵਾਰ ਫਿਰ ਉਨ੍ਹਾਂ ਨੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਹੱਕ ਵਿੱਚ ਜਾ ਕੇ ਆਪਣੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਸੁਖਬੀਰ ਬਾਦਲ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਪਰ ਉਨ੍ਹਾਂ ਦਾ ਚਰਿੱਤਰ ਹੁਣ ਨੰਗਾ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਮੋਦੀ ਸਰਕਾਰ ਦੇ ਇਸ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਫੈਸਲੇ ਦਾ ਪੁਰਜੋਰ ਵਿਰੋਧ ਕਰੇਗੀ ਤੇ 20 ਸਤੰਬਰ ਨੂੰ ਟਰੈਕਟਰ ਰੈਲੀ ਰਾਹੀਂ ਦਿੱਲੀ ਪਹੁੰਚ ਕੇ ਪੰਜਾਬ ਦੀਆਂ ਮੰਗਾਂ ਕੇਂਦਰ ਦੇ ਕੰਨਾਂ ਤੱਕ ਪਹੁੰਚਾਏਗੀ।

LEAVE A REPLY

Please enter your comment!
Please enter your name here