ਸੜਕਾਂ ‘ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ, MSP ਜਾਰੀ ਰਹੇਗੀ – ਮੋਦੀ

0
53

ਨਵੀਂ ਦਿੱਲੀ 20 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਖੇਤੀ ਬਿੱਲਾਂ ਖਿਲਾਫ ਦੇਸ਼ ਭਰ ‘ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਤੇ ਕਈ ਸਿਆਸੀ ਪਾਰਟੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਦਾ ਮੰਨਣਾ ਹੈ ਕਿ ਇਹ ਖੇਤੀ ਬਿੱਲ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰ ਦੇਣਗੇ, ਉੱਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਖੇਤੀ ਬਿੱਲ ਕਿਸਾਨਾਂ ਦੇ ਹੱਕ ‘ਚ ਹਨ।

ਮੋਦੀ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ ‘MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ।’ ਮੋਦੀ ਨੇ ਲਿਖਿਆ ‘ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਨਿਸਚਿਤ ਕਰਾਂਗੇ।’

ਇਸ ਤੋਂ ਪਹਿਲਾਂ ਵੀ ਮੋਦੀ ਇਹ ਦਾਅਵਾ ਕਰ ਚੁੱਕੇ ਹਨ ਕਿ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨ। ਓਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੀ ਪੂਰੇ ਵਿਸ਼ਵਾਸ ਨਾਲ ਦਾਅਵਾ ਕਰ ਚੁੱਕੇ ਹਨ ਕਿ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਤੋਂ ਲਾਭ ਹੋਵੇਗਾ ਤੇ ਉਨ੍ਹਾਂ ਦੀ ਆਮਦਨ 2022 ਤਕ ਦੁੱਗਣੀ ਹੋ ਜਾਵੇਗੀ।

LEAVE A REPLY

Please enter your comment!
Please enter your name here