ਜ਼ਿਲ੍ਹਾ ਮਾਨਸਾ ਮੈਜਿਸਟ੍ਰੇਟ ਵੱਲੋਂ ਅਨਲਾਕ 4 ਤਹਿਤ ਨਵੇਂ ਹੁਕਮ ਜਾਰੀ

0
447

ਮਾਨਸਾ, 21 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹੇ ਅੰਦਰ ਅਨਲਾਕ 4 ਤਹਿਤ ਨਵੇਂ ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਹਾਲੇ ਜ਼ਿਲ੍ਹੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਅਧੀਨ ਆਉਂਦੇ ਸਕੂਲ, ਕਾਲਜ, ਸਿੱਖਿਅਕ ਸੰਸਥਾਵਾਂ ਤੇ ਕੋਚਿੰਗ ਸੈਂਟਰ ਬੰਦ ਰਹਿਣਗੇ ਪਰ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੂੰ ਸਕੂਲ ਵੱਲੋਂ 50 ਫੀਸਦੀ ਸਟਾਫ਼ ਨਾਲ ਬਲਾਉਣ ਦੀ ਇਜ਼ਾਜਤ ਹੋਵੇਗੀ। ਆਨਲਾਈਨ ਟੀਚਿੰਗ, ਟੈਲੀ ਕਾਊਂਸਲਿੰਗ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਕੰਟੇਨਮੈਂਟ ਜੋਨ ਤੋਂ ਬਾਹਰ ਵਾਲੇ ਖੇਤਰਾਂ ਵਿੱਚ ਲਾਗੂ ਰਹਿਣਗੇ।ਇਸ ਤੋਂ ਇਲਾਵਾ ਉੱਚ ਵਿੱਦਿਅਕ ਅਦਾਰਿਆਂ ਨੂੰ ਸਿਰਫ਼ ਖੋਜ ਵਿਦਵਾਨ (ਪੀ.ਐਚ.ਡੀ.) ਤੇ ਪ੍ਰਯੋਗਾਤਕਮ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਤੇ ਪੇਸ਼ੇਵਰ ਪ੍ਰੋਗਰਾਮਾਂ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਸਿਰਫ਼ ਪ੍ਰਯੋਗਸ਼ਾਲਾਵਾਂ ਲਈ ਖੋਲ੍ਹਣ ਦੀ ਇਜਾਜ਼ਤ ਹੋਵੇਗੀ।
ਇਸੇ ਤਰ੍ਹਾਂ ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਪਹਿਨ ਕੇ ਰੱਖਣ ਨਾਲ ਖੋਲ੍ਹਣ ਦੀ ਤਾਂ ਆਗਿਆ ਹੋਵੇਗੀ ਪਰ ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਸਿਨੇਮਾ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਇਹ ਹੁਕਮ ਜ਼ਿਲ੍ਹੇ ਅੰਦਰ 30 ਸਤੰਬਰ 2020 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here