ਪੰਜਾਬ ਦੀ ਸਿਆਸਤ ਵਿੱਚ ਡਰਾਮਾ ਕੁਵੀਨ ਹਰਸਿਮਰਤ ਕੌਰ ਬਾਦਲ- ਹਰਪਾਲ ਚੀਮਾ

0
21

ਬਠਿੰਡਾ 26 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਬੀਤੇ ਕਈਂ ਦਿਨਾਂ ਤੋਂ ਸੂਬੇ ‘ਚ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ‘ਚ ਕਈ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਵਿਧਾਇਕਾਂ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਖੇਤੀ ਬਿੱਲਾਂ ਵਿਰੁੱਧ ਆਉਣ ਵਾਲੇ ਸੋਮਵਾਰ ਤੋਂ ਪੰਜਾਬ ਦੇ ਹਲਕਿਆਂ ਵਿੱਚ ਰੋਜ਼ ਧਰਨੇ ਅਤੇ ਬੀਜੇਪੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ਼ਵੇਤ ਮਲਿਕ ਅਤੇ ਸੰਨੀ ਦਿਓਲ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੂਰੀ ਲੀਡਰਸ਼ਿਪ ਕਿਸਾਨਾਂ ਦੇ ਨਾਲ ਖੜ੍ਹੀ ਹੈ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੋਵੇਂ ਹੀ ਕਿਸਾਨਾਂ ਦੇ ਇਸ ਮੁੱਦੇ ‘ਤੇ ਰਾਜਨੀਤੀ ਚਮਕਾਉਣ ‘ਤੇ ਲੱਗੀ ਹੋਈ ਹੈ ਸੁਖਬੀਰ ਬਾਦਲ ਵੱਲੋਂ ਤਖ਼ਤਾਂ ‘ਤੇ ਹਾਜ਼ਰੀ ਲਾਉਣ ਦੇ ਸਵਾਲ ‘ਤੇ ਕਿਹਾ ਕਿ ਇਹ ਐੱਸਜੀਪੀਸੀ ਦੀ ਵਰਤੋਂ ਕਰਦੇ ਹਨ। ਇਸ ਦੇ ਨਾਲ ਹੀ ਚੀਮਾ ਨੇ ਬਾਦਲ ਅਤੇ ਕੋਪਟਨ ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੇ ਡਰਾਮਾਬਾਜ਼ਾਂ ਦੀ ਚੋਣ ਕੀਤੀ ਜਾਵੇ ਤਾਂ ਬਾਦਲ ਅਤੇ ਕੈਪਟਨ ਪਰਿਵਾਰ ਦੀ ਸਭ ਤੋਂ ਪਹਿਲੇ ਹੋਣਗੇ।

LEAVE A REPLY

Please enter your comment!
Please enter your name here