ਮਾਨਸਾ, 27 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ): ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਅੰਦਰਤ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਅੱਜ ਸਬ-ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਝੰਡਾ ਖੁਰਦ ਵਿਖੇ 160 ਵਿਅਕਤੀਆਂ ਦੇ ਕੋਰੋਨਾ ਦੇ ਸੈਂਪਲ ਲਏ ਗਏ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਸ਼੍ਰੀ ਸੋਹਨ ਲਾਲ ਅਰੋੜਾ ਵੀ ਮੌਜੂਦ ਸਨ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਬਲਕਿ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਅਤੇ ਆਪਣੀ ਕੋਰੋਨਾ ਜਾਂਚ ਕਰਵਾਉਣ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕੋਰੋਨਾ ਜਾਂਚ ਕਰਵਾਉਣ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਲਈ ਵੀ ਲੋਕਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ‘ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
ਇਸ ਮੌਕੇ ਏ.ਐਸ.ਆਈ. ਸ਼੍ਰੀ ਭੁਪਿੰਦਰ ਸਿੰਘ ਵੀ ਮੌਜੂਦ ਸਨ।