ਮੁੱਖ ਮੰਤਰੀ ਵੱਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ

0
46

ਚੰਡੀਗੜ੍ਹ, 1 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ ‘ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ।

ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।

——-

LEAVE A REPLY

Please enter your comment!
Please enter your name here