ਬੁਢਲਾਡਾ 6 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਦੇ ਖਿਲਾਫ ਕਿਸਾਨ ਜੱਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਸੰਘਰਸ਼ ਅਧੀਨ ਅੱਜ ਛੇਵੇ ਦਿਨ ਕਿਸਾਨਾਂ ਦਾ ਧਰਨਾ ਜਾਰੀ ਰਿਹਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੈਕੜੇ ਦੀ ਗਿਣਤੀ ਵਿੱਚ ਔਰਤਾ ਨੇ ਵੀ ਸ਼ਾਮਿਲ ਹੋਈਆ ਅਤੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੋਕੇ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਿਲ੍ਹਾ ਮੀਤ ਪ੍ਰਧਾਨ ਜ਼ੋਗਿੰਦਰ ਸਿੰਘ ਦਿਆਲਪੁਰਾ ਸਮੇਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਨੂੰ ਵਾਪਿਸ ਨਹੀਂ ਲਿਆ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।