ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

0
1

ਮਾਨਸਾ, 09 ਅਕਤੂਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ) : ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਸਬ-ਡਵੀਜ਼ਨ ਪੱਧਰ ’ਤੇ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਬੰਧਤ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਕਮੀ ਨਹੀਂ ਆਉਣੀ ਚਾਹੀਦੀ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11476 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 8938 ਮੀਟਰਕ ਟਨ ਝੋਨੇ ਦੀ ਖਰੀਦ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਨਿਰਧਾਰਿਤ ਸਮੇਂ ਅਨੁਸਾਰ ਝੋਨੇ ਦੀ ਲਿਫਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਾਰਦਾਨੇ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਜੇਕਰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਹਿੱਤ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਮੰਡੀਆਂ ਅੰਦਰ ਸੁੱਕੀ ਫਸਲ ਲੈ ਕੇ ਆਉਣ ਤਾਂ ਜੋ ਖੱਜਲ-ਖ਼ੁਆਰੀ ਤੋਂ ਬਚਿਆ ਜਾ ਸਕੇ ਅਤੇ ਪਰਾਲੀ ਜਾਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ,

ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ। 

LEAVE A REPLY

Please enter your comment!
Please enter your name here