ਖੇਤੀ ਬਿੱਲਾਂ ‘ਤੇ ਕੈਪਟਨ ਦੇ ਸੁਖਬੀਰ ਬਾਦਲ ਨੂੰ ਤਿੰਨ ਸਵਾਲ

0
70

ਚੰਡੀਗੜ੍ਹ 10 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ‘ਚ ਖੇਤੀ ਕਾਨੂੰਨਾਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਿਆਸੀ ਪਾਰਟੀਆਂ ਇਸ ਮੁੱਦੇ ਦਾ ਪੂਰਾ ਲਾਹਾ ਲੈਂਦਿਆਂ ਵੋਟਰਾਂ ਨੂੰ ਲੁਭਾਉਣ ਦੀ ਆੜ ‘ਚ ਹਨ। ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸੁਖਬੀਰ ਬਾਦਲ ਨੂੰ ਨਵੇਂ ਖੇਤੀ ਕਾਨੂੰਨਾਂ ‘ਤੇ ਟਿੱਪਣੀ ਕਰਨ ਦਾ ਕੋਈ ਹੱਕ ਨਹੀਂ ਹੈ।

ਕੈਪਟਨ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੂੰ ਨਵੇਂ ਖੇਤੀ ਕਾਨੂੰਨਾਂ ‘ਤੇ ਟਿੱਪਣੀ ਕਰਨ ਦਾ ਹੱਕ ਉਦੋਂ ਤਕ ਨਹੀਂ ਹੈ ਜਦੋਂ ਤਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਹ ਜਵਾਬ ਨਹੀਂ ਦਿੰਦੇ ਕਿ ਹਰਸਮਿਰਤ ਬਾਦਲ ਨੇ ਆਰਡੀਨੈਂਸ ਦਾ ਉਸ ਸਮੇਂ ਵਿਰੋਧ ਕਿਉਂ ਨਹੀਂ ਕੀਤਾ ਜਦੋਂ ਉਨ੍ਹਾਂ ਨੂੰ ਕੇਂਦਰੀ ਮੰਤਰੀਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਕੈਪਟਨ ਨੇ ਇਲਜ਼ਾਮ ਲਾਇਆ ਕਿ ਸੁਖਬੀਰ ਆਪਣੀ ਪਾਰਟੀ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

LEAVE A REPLY

Please enter your comment!
Please enter your name here