ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮੁਹਿੰਮ

0
11

ਚੰਡੀਗੜ੍ਹ, 12 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ)  : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਦੂਸ਼ਣ ਦੇ ਮਾਰੂ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਦਿੱਤੇ ਗਏ ਜ਼ੋਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਰਾਲੀ ਸਾੜਨ ਨਾਲ ਚੌਗਿਰਦੇ ਨੂੰ ਹੋ ਰਹੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਪਣੀ ਮੁਹਿੰਮ ਤੇਜ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਨਤਾ ਦੇ ਵਡੇਰੇ ਹਿੱਤਾਂ ਦੇ ਸੰਦਰਭ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਲੋਕਾਂ ਖਾਸ ਕਰ ਕਿਸਾਨਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਿਕਾਂ ਅਤੇ

ਵਿਦਿਆਰਥੀਆਂ ਵੱਲੋਂ ਇਹ ‘ਜਾਗਰੂਕਤਾ ਮੁਹਿੰਮ’ ਆਰੰਭੀ ਗਈ ਹੈ। ਬੁਲਾਰੇ ਅਨੁਸਾਰ ਕੋਵਿਡ-19 ਕਾਰਨ ਸਕੂਲ ਬੰਦ ਹੋਣ ਦੇ ਬਾਵਜੂਦ ਇਹ ਮੁਹਿੰਮ ਪ੍ਰਭਾਵੀ ਤਰੀਕੇ ਨਾਲ ਚੱਲ ਰਹੀ ਹੈ।

ਬੁਲਾਰੇ ਦੇ ਅਨੁਸਾਰ ਫਸਲਾਂ ਦੀ ਰਹਿੰਦ ਖੂੰਹਦ ਸਾੜਨਾ ਹਵਾ ਪ੍ਰਦੂਸ਼ਣ ਦਾ ਮੁੱਖ ਸਰੋਤ ਹੈ। ਝੋਨੇ ਦੀ ਪਰਾਲੀ ਦੇ ਕਾਰਬਨ ਨਾਈਟ੍ਰੋਜਨ ਅਤੇ ਸਲਫਰ ਪੂਰੀ ਤਰ੍ਹਾਂ ਸੜ ਕੇ ਵਾਤਾਵਰਣ ਵਿੱਚ ਚਲਾ ਜਾਂਦਾ ਹੈ। ਇਸ ਦੇ ਨਤੀਜੇ ਵਜੋਂ ਧੂੰਏ ਦਾ ਨਿਕਾਸ ਹੁੰਦਾ ਹੈ ਅਤੇ ਇਹ ਹਵਾ ਵਿੱਚ ਮੌਜੂਦ ਗੈਸਾਂ ਵਿੱਚ ਮਿਲ ਜਾਂਦਾ ਹੈ। ਇਸ ਨਾਲ ਗੰਭਹਰ ਵਾਤਾਵਰਣ ਪ੍ਰਦੂਸ਼ਣ ਪੈਦਾ ਹੁੰਦਾ ਹੈ। ਮੌਤ ਹੋਣ ਦੇ ਦਸ ਕਾਰਨਾਂ ਵਿੱਚ ਹਵਾ ਪ੍ਰਦੂਸ਼ਣ ਇੱਕ ਪ੍ਰਮੁੱਖ ਕਾਰਨ ਹੈ। ਭਾਰਤ ਵਿੱਚ 25 ਫ਼ੀਸਦੀ ਮੌਤਾਂ ਦਾ ਕਾਰਨ ਹਵਾ ਪ੍ਰਦੂਸ਼ਣ ਹੈ।

ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਅਤੇ ਪ੍ਰਦੂਸ਼ਣ ਦੇ ਨੁਕਸਾਨਦੇਹ ਪ੍ਰਭਾਵ ਬਾਰੇ ਅਧਿਆਪਿਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਪੋਸਟਰਾਂ ਨੂੰ ਵੱਖ ਵੱਖ ਥਾਵਾਂ ’ਤੇ ਚਪਕਾਉਣ ਦੇ ਨਾਲ ਨਾਲ ਸੋਸ਼ਲ ਮੀਡੀਆ ’ਤੇ ਵੀ ਪਾਇਆ ਜਾ ਰਿਹਾ ਹੈ। ਇਨ੍ਹਾਂ ਪੋਸਟਰਾਂ ਨੂੰ ਬਨਾਉਣ ਵਿੱਚ ਆਈ.ਟੀ. ਦੇ ਅਧਿਆਪਿਕਾਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਸ ‘ਜਾਗਰੂਕਤਾ ਮੁਹਿੰਮ’ ਦੌਰਾਨ ਸੋਸ਼ਲ ਮੀਡੀਆ ਦੀ ਪ੍ਰਭਾਵੀ ਤਰੀਕੇ ਨਾਲ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਧਿਆਪਿਕਾਂ ਵੱਲੋਂ ਪ੍ਰਦੂਸ਼ਣ ਦੀ ਸਮੱੱਸਿਆ ਬਾਰੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।

ਬੁਲਾਰੇ ਦੇ ਅਨੁਸਾਰ ਇਸ ਮੁਹਿੰਮ ਦੇ ਚੰਗੇ ਨਤੀਜੇ ਨਿਕਲ ਰਹੇ ਹਨ ਅਤੇ ਲੋਕ ਸਿੱਖਿਆ ਵਿਭਾਗ ਦੇ ਪੋਸਟਰਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਕਿਸਾਨ ਵੱਲੋਂ ਅਧਿਆਪਿਕਾਂ ਦੀ ਪੂਰੇ ਧਿਆਨ ਦੇ ਨਾਲ ਗੱਲ ਸੁਣੀ ਜਾ ਰਹੀ ਹੈ।

LEAVE A REPLY

Please enter your comment!
Please enter your name here