ਨੋਜਵਾਨ ਨਾਲ ਕੁੱਟਮਾਰ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਐਸ.ਐਸ.ਪੀ. ਫਾਜ਼ਿਲਕਾ ਤੋਂ ਰਿਪੋਰਟ ਤਲਬ

0
60

ਚੰਡੀਗੜ,14 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ): ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਵਿਚ ਇਕ ਦਲਿਤ ਨੋਜਵਾਨ ਨਾਲ ਕੁੱਟਮਾਰ ਅਤੇ ਪਿਸ਼ਾਬ ਪਿਲਾਉਣ ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਫਾਜ਼ਿਲਕਾ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅਖਬਾਰਾਂ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਾਜ਼ਿਲਕਾ ਤੋਂ ਰਿਪੋਰਟ 21 ਅਕਤੂਬਰ  2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

———-

LEAVE A REPLY

Please enter your comment!
Please enter your name here