ਚੰਡੀਗੜ੍ਹ 15 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਕੈਪਟਨ ਸਰਕਾਰ ਦਾ ਇਲੈਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਰਾਜ ਰੁਜ਼ਗਾਰ ਯੋਜਨਾ 2020-22 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਵਾਨਗੀ ਤੋਂ ਬਾਅਦ ਹੁਣ ਰਾਜ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਮਸ਼ਹੂਰ ਸਰਕਾਰੀ ਨੌਕਰੀ ਯੋਜਨਾ ਜ਼ਰੀਏ ਰੁਜ਼ਗਾਰ ਦੀ ਭਾਲ ਕਰ ਰਹੇ ਲੋਕਾਂ ਲਈ ਰਾਹ ਸਾਫ ਹੋ ਜਾਵੇਗਾ।
ਰਾਜ ਸਰਕਾਰ ਦੇ ਬੁਲਾਰੇ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ 2020 ਤੋਂ 2022 ਤੱਕ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰ ਅਦਾਰਿਆਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ। ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਅਧੀਨ ਕੀਤੀਆਂ ਜਾਣਗੀਆਂ।
ਇਸ ਯੋਜਨਾ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਸਰਕਾਰ ਨੇ ਸਬੰਧਤ ਵਿਭਾਗਾਂ ਨੂੰ 31 ਅਕਤੂਬਰ, 2020 ਤੱਕ ਖਾਲੀ ਅਸਾਮੀਆਂ ਦੇ ਇਸਤਿਹਾਰ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਭਰਤੀ ਪ੍ਰਕਿਰਿਆ ਸ਼ੁਰੂ ਹੋ ਸਕੇ। ਸਰਕਾਰੀ ਬੁਲਾਰੇ ਨੇ ਕਿਹਾ ਕਿ ਭਰਤੀ ਪਾਰਦਰਸ਼ੀ ਤੇ ਸਮਾਂਬੱਧ ਹੋਣੀ ਚਾਹੀਦੀ ਹੈ, ਇਹ ਵਿਭਾਗ ਦੀ ਜ਼ਿੰਮੇਵਾਰੀ ਹੋਏਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਮਾਰਚ ਵਿਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਵਰ੍ਹੇ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅੱਧੀਆਂ ਅੱਧੀਆਂ ਤੇ 2021 ਦੇ ਵਿੱਤੀ ਵਰ੍ਹੇ ਦੌਰਾਨ ਬਾਕੀ ਰਹਿੰਦੇ 50 ਹਜ਼ਾਰ ਅਸਾਮੀਆਂ ਦੀ ਭਰਤੀ ਕਰੇਗੀ।
ਇਸ ਸਾਲ ਸ਼੍ਰੇਣੀ-ਸੀ ਦੀਆਂ 36,313, ਸ਼੍ਰੇਣੀ-ਏ ਦੀਆਂ 3,559 ਤੇ ਸ਼੍ਰੇਣੀ-ਬੀ ਦੀਆਂ 8,717 ਅਸਾਮੀਆਂ ਭਰੀਆਂ ਜਾਣਗੀਆਂ। ਸ਼੍ਰੇਣੀ-ਸੀ ਦੀਆਂ ਅਸਾਮੀਆਂ ਨੂੰ ਭਰਨ ਲਈ ਇੰਟਰਵਿਊ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਉਮੀਦਵਾਰਾਂ ਦੀ ਚੋਣ ਸਿਰਫ ਪ੍ਰੀਖਿਆ ਦੇ ਅਧਾਰ ‘ਤੇ ਕੀਤੀ ਜਾਏਗੀ।