ਮਾਨਸਾ, 29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਭਾਰਤ ਸਰਕਾਰ ਦੇ ਅਦਾਰੇ ਸੈਂਟਰਲ ਵਿਜੀਲੈਂਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਬੀ.ਕੇ ਉਪਲ, ਆਈ.ਪੀ.ਐਸ, ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ, ਪੰਜਾਬ ਵੱਲੋਂ ਜਾਰੀ ਦਿਸ਼ਾ—ਨਿਰਦੇਸ਼ਾ ਤਹਿਤ ਡਾ. ਨਰਿੰਦਰ ਭਾਰਗਵ ,ਐਸ.ਐਸ.ਪੀ, ਵਿਜੀਲੈਸ ਬਿਊਰੋ, ਰੇਂਜ ਬਠਿੰਡਾ ਦੀ ਰਹਿਨਮਾਈ ਹੇਠ ਸ੍ਰੀ ਸੰਦੀਪ ਸਿੰਘ, ਡੀ.ਐਸ.ਪੀ ਵਿਜੀਲੈਂਸ ਬਿਊਰੋ, ਯੂਨਿਟ ਮਾਨਸਾ ਵੱਲੋਂ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਹਫਤੇ ਤਹਿਤ ਅੱਜ ਬੱਚਤ ਭਵਨ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਿ਼ਖਾ ਭਗਤ ਨੇ ਵਿਸ਼ੇਸ਼ ਤੌਰ *ਤੇ ਸਿ਼ਰਕਤ ਕੀਤੀ। ਭ੍ਰਿਸ਼ਟਾਚਾਰ ਰੋਕੂ ਜਾਗਰੂਕ ਸੈਮੀਨਾਰ ਦੌਰਾਨ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕਰਦੇ ਹੋਏ ਵਿਜੀਲੈਸ ਬਿਊਰੋ, ਦੇ ਕੰਮ—ਕਾਜ ਅਤੇ ਬਿਊਰੋ ਵਲੋ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸੈਮੀਨਾਰ ਦੋਰਾਨ ਵਿਜੀਲੈਂਸ ਬਿਊਰੋ ਦੇ ਕੰਮਾਂ ਜਿਵੇਂ ਕਿ ਕਿਸੇ ਸਰਕਾਰੀ ਅਧਿਕਾਰੀ/ਕ੍ਰਮਚਾਰੀ ਵਲਂੋ ਸਰਕਾਰੀ ਕੰਮ ਬਦਲੇ ਰਿਸ਼ਵਤ ਲੈਣ *ਤੇ ਉਸ ਨੂੰ ਰੰਗੇ ਹੱਥੀ ਕਾਬੂ ਕਰਵਾਉਣਾ, ਸਰਕਾਰ ਵੱਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਜਿਵੇ ਸੜਕਾਂ ਦਾ ਨਿਰਮਾਣ, ਸਰਕਾਰੀ ਇਮਾਰਤਾਂ ਦਾ ਨਿਰਮਾਣ, ਪੰਚਾਇਤੀ ਫੰਡਾਂ ਵਿੱਚ ਘਪਲੇਬਾਜੀ ਸਬੰਧੀ, ਸਰਕਾਰੀ ਏਜੰਸੀਆਂ ਜਿਵੇਂ ਕਿ ਮਾਰਕਫੈਡ, ਪਨਸਪ, ਪਨਗਰੇਨ, ਵੇਅਰਹਾਊਸ ਵਲੋਂ ਜੇਕਰ ਸਰਕਾਰੀ ਗੋਦਾਮਾਂ ਵਿੱਚ ਸਟੋਰ ਸਰਕਾਰੀ ਕਣਕ ਵਿੱਚ ਕੋਈ ਹੇਰਾਫੇਰੀ ਕੀਤੀ ਗਈ ਹੋਵੇ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ, ਨੂੰ ਤੁਰੰਤ ਸੂਚਨਾਂ ਦੇਣ ਸਬੰਧੀ ਜਾਣੂ ਕਰਵਾਇਆ ਗਿਆ। ਸੈਮੀਨਾਰ ਦੋਰਾਨ ਸ੍ਰੀ ਸੰਦੀਪ ਸਿੰਘ ਡੀ.ਐਸ.ਪੀ ਵਿਜੀਲੈਂਸ ਬਿਊਰੋ ਨੇ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਸੈਮੀਨਾਰ ਵਿੱਚ ਸ੍ਰੀ ਓਮ ਪ੍ਰਕਾਸ ਜਿੰਦਲ ਨਾਇਬ ਤਹਿਸੀਲਦਾਰ ਸਰਦੂਲਗੜ੍ਹ, ਸ੍ਰੀ ਰਘਬੀਰ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ੍ਰੀ ਸੰਦੀਪ ਘੰਡ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ, ਪ੍ਰੋ:ਗੁਰਦੀਪ ਸਿੰਘ ਗੁਰੂ ਨਾਨਕ ਕਾਲਜ ਬੁਢਲਾਡਾ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ। ਸੈਮੀਨਰ ਵਿਚ ਬਿਊਰੋ ਯੂਨਿਟ ਮਾਨਸਾ ਦੇ ਕਰਮਚਾਰੀ ਵੀ ਹਾਜਰ ਸਨ। ਇਸ ਦੌਰਾਨ ਮੌਜੂਦ ਅਧਿਕਾਰੀਆਂ, ਕਰਮਚਾਰੀਆਂ *ਤੇ ਹੋਰ ਵਿਅਕਤੀਆਂ ਨੂੰ ਭਿਸਟਾਚਾਰ ਦੇ ਖਾਤਮੇ ਲਈ ਸਹੁੰ ਚੁਕਾਈ ਗਈ।