ਮਾਨਸਾ ਵਧੀਕ ਡਿਪਟੀ ਕਮਿਸ਼ਨਰ ਨੇ ਫੇਸਬੁੱਕ ਤੋਂ ਸਿੱਧੇ ਪ੍ਰਸਾਰਣ ਰਾਹੀਂ ਕੋਵਿਡ ਸਬੰਧੀ ਜਾਣਕਾਰੀ ਕੀਤੀ ਸਾਂਝੀ

0
21

ਮਾਨਸਾ, 29 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ) : ਹਰ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਦੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਕੋਵਿਡ-19 ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਮੁਹਿੰਮ ਤਹਿਤ ਇਸ ਬੁੱਧਵਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋ ਕੇ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਗਰੀਨ ਦੀਵਾਲੀ ਦੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖ ਕੇ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਦੀ ਜ਼ਿਲ੍ਹੇ ਅੰਦਰ ਸਥਿਤੀ ਅਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਅੰਦਰ ਸੈਂਪÇਲੰਗ ਬਹੁਤ ਹੀ ਵਧੀਆ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੇਸ ਕਾਫੀ ਘਟੇ ਹਨ ਪ੍ਰੰਤੂ ਫੇਰ ਵੀ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਹਾਲੇ ਵੀ ਸੁਚੇਤ ਰਹਿਣ ਦੀ ਲੋੜ ਹੈ ਅਤੇ ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਿਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ ਉਨ੍ਹਾਂ ’ਤੇ ਅਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਬਾਕੀ ਜ਼ਿਲਿ੍ਹਆਂ ਨਾਲੋਂ ਘੱਟ ਹੈ ਅਤੇ ਇਹ ਸਭ ਕੁਝ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ। ਫੇਸਬੁੱਕ ਦੇ ਸਿੱਧੇ ਪ੍ਰਸਾਰਣ ਰਾਹੀਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਸੰਬੋਧਤ ਕਰਦਿਆਂ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਰਹਿੰਦ-ਖੂੰਹਦ ਨੂੰ ਆਪਣੀ ਜ਼ਮੀਨ ਦੇ ਵਿੱਚ ਹੀ ਵਾਹ ਦੇਣ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਵਿੱਚ ਹੀ ਦਬਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਉਥੇ ਹੀ ਵਾਤਾਵਰਨ ਵੀ ਸਾਫ਼ ਅਤੇ ਸਵੱਛ ਰਹਿੰਦਾ ਹੈ।  ਝੋਨੇ ਦੇ ਖਰੀਦ-ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਅਤੇ ਖ਼ਰੀਦ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਨਾਲ ਹੀ ਮਾਨਸਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੇਂ ਸਮੇਂ ਤੇ ਆਨਲਾਈਨ ਫੰਕਸ਼ਨ ਹੋ ਰਹੇ ਹਨ ਜਿੰਨ੍ਹਾਂ ਵਿਚ ਵਿਕਾਸ ਕਾਰਜਾਂ ਨੂੰ ਲਾਂਚ ਕੀਤਾ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਟਾਖੇ ਲਾਇਸੰਸ ਧਾਰਕ ਵਿਕਰੇਤਾਵਾਂ ਤੋਂ ਹੀ ਖਰੀਦਣ ਅਤੇ ਜਿੰਨਾ ਹੋ ਸਕੇ ਪਟਾਖ਼ੇ ਚਲਾਉਣ ਤੋਂ ਗੁਰੇਜ਼ ਹੀ ਕੀਤਾ ਜਾਵੇ। 

LEAVE A REPLY

Please enter your comment!
Please enter your name here