ਸਰਦੀ ਤੋਂ ਬਚਾਉਣ ਲਈ 345 ਲੋੜਵੰਦ ਲੋਕਾਂ ਨੂੰ ਵੰਡੇ ਗਰਮ ਕੱਪੜੇ, ਬੂਟ ਤੇ ਜੁਰਾਬਾਂ

0
33

ਮਾਨਸਾ,1 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ) ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਮਨੁੱਖਤਾ ਭਲਾਈ ਕਾਰਜ ਲਗਾਤਾਰ ਜਾਰੀ ਹਨ। ਪਹਿਲੀ ਨਵੰਬਰ ਦੇ ਦਿਨ ਡੇਰਾ ਪ੍ਰੇਮੀਆਂ ਨੇ ਮਾਨਸਾ ਸ਼ਹਿਰ ਵਿੱਚ ਸਥਿਤ ਝੁੱਗੀਆਂ ਝੌਂਪੜੀਆਂ ਵਿੱਚ ਪਹੁੰਚਕੇ 345 ਲੋੜਵੰਦ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਗਰਮ ਕੱਪੜੇ, ਬੂਟ ਅਤੇ ਜੁਰਾਬਾਂ ਵੰਡਕੇ ਉਨ੍ਹਾਂ ਦੀ ਮੱਦਦ ਕੀਤੀ ਗਈ।

       ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਵੱਲੋਂ ਮਾਨਸਾ ਸ਼ਹਿਰ ਵਿੱਚ ਲੋੜੀਂਦੇ ਸੇਵਾ ਕਾਰਜ ਸਰਗਰਮੀ ਨਾਲ ਜਾਰੀ ਹਨ। ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਲੋੜਵੰਦ ਲੋਕਾਂ ਨੁੰ ਗਰਮ ਕੱਪੜੇ, ਬੂਟ ਅਤੇ ਜੁਰਾਬਾਂ ਦੀ ਲੋੜ ਪੂਰੀ ਕਰਨ ਲਈ ਪਹਿਲੀ ਨਵੰਬਰ ਐਤਵਾਰ ਨੂੰ ਡੇਰਾ ਪ੍ਰੇਮੀਆਂ ਨੇ ਸ਼ਹਿਰ ਵਿੱਚ ਬਣੀਆਂ ਝੁੱਗੀਆਂ ਝੌਪੜੀਆਂ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਕੋਲ ਪਹੁੰਚ ਕੇ ਉਨ੍ਹਾਂ ਦੀ ਮੱਦਦ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪ੍ਰਿਤਪਾਲ ਸਿੰਘ ਇੰਸਾਂ ਅਤੇ ਨਾਮ ਜਾਮ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਨਰੇਸ਼ ਕੁਮਾਰ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਪ੍ਰੇਰਣਾ ਅਤੇ ਸਿੱਖਿਆ ਅਨੁਸਾਰ ਮਾਨਸਾ ਵਿਖੇ ਸੇਵਾ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਗਰਮ ਕੱਪੜੇ, ਬੂਟ ਅਤੇ ਜੁਰਾਬਾਂ ਆਦਿ ਦੀ ਜ਼ਰੂਰਤ ਨੂੰ ਦੇਖਦੇ  ਹੋਏ ਡੇਰਾ ਸ਼ਰਧਾਲੂਆਂ ਨੇ ਲੋੜਵੰਦ ਲੋਕਾਂ ਦੀ ਲੋੜ ਪੂਰੀ ਕਰਨ ਲਈ ਇਸ ਸੇਵਾ ਕਾਰਜ ਨੂੰ ਅਮਲੀ ਰੂਪ ਦਿੱਤਾ। ਐਤਵਾਰ ਨੂੰ 345 ਜ਼ਰੂਰਤਮੰਦ ਮਰਦ ਔਰਤਾਂ ਅਤੇ ਬੱਚਿਆਂ ਦੀ ਉਕਤ ਅਨੁਸਾਰ ਮੱਦਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਰਹਿੰਦੇ ਹੋਰ ਲੋੜਵੰਦ ਵਿਅਕਤੀਆਂ ਦੀ ਵੀ ਆਉਣ ਵਾਲੇ ਦਿਨਾਂ ਵਿੱਚ ਸਹਾਇਤਾ ਕੀਤੀ ਜਾਵੇਗੀ। ਸੇਵਾਦਾਰਾਂ ਨੇ ਕਿਹਾ ਕਿ ਭਵਿੱਖ ਵਿੱਚ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।

ਇਸ ਮੌਕੇ ਉਚੇਚੇ ਤੌਰ ਤੇ ਪੰਹੁਚੇ ਥਾਣੇਦਾਰ ਸੁਰੇਸ਼ ਕੁਮਾਰ ਸਿੰਘ ਅਤੇ ਐਲਆਈਸੀ ਦੇ ਵਿਕਾਸ ਅਫਸਰ ਬਿਲਾਸ ਚੰਦ ਨੇ ਡੇਰਾ ਸ਼ਰਧਾਲੂਆਂ ਵੱਲੋਂ ਕੀਤੇ ਜਾ ਰਹੇ ਭਲਾਈ ਕਾਰਜਾਂ ਦੀ ਭਰਵੀਂ ਪ੍ਰਸ਼ੰaਸਾ ਕਰਦਿਆਂ ਕਿਹਾ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰ ਮਾਨਸਾ ਵਿਖੇ ਅਹਿਮ ਸੇਵਾਵਾਂ ਨਿਭਾਅ ਕੇ ਲੋੜਵੰਦਾਂ ਦੀ ਮੱਦਦ ਕਰਦੇ ਆ ਰਹੇ ਹਨ। ਉਨ੍ਹਾਂ ਡੇਰਾ ਪ੍ਰੇਮੀਆਂ ਨੂੰ ਇਹ ਸੇਵਾ ਕਾਰਜ ਲਗਾਤਾਰ ਜਾਰੀ ਰੱਖਣ ਦੀ ਅਪੀਲ ਕੀਤੀ। ਉਕਤ ਅਨੁਸਾਰ ਗਰਮ ਕੱਪੜੇ ਬੂਟ ਅਤੇ ਜੁਰਾਬਾਂ ਆਦਿ ਹਾਸਲ ਕਰਨ ਵਾਲੇ ਲੋੜਵੰਦ ਲੋਕਾਂ ਨੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਦਾ ਧੰਨਵਾਦ ਕੀਤਾ।

       ਇਸ ਮੌਕੇ ਨੇਤਰਦਾਨ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਡਾ. ਕ੍ਰਿਸ਼ਨ ਸੇਠੀ, ਬਜ਼ੁਰਗ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਇੰਸਪੈਕਟਰ ਬੁੱਧ ਰਾਮ ਸ਼ਰਮਾਂ, ਖੂਨਦਾਨ ਸੰਮਤੀ ਦੇ ਜਿਲ੍ਹਾ ਜ਼ਿਮੇਵਾਰ ਡਾ. ਜੀਵਨ ਕੁਮਾਰ, ਸ਼ਹਿਰੀ ਭੰਗੀਦਾਸ ਠੇਕੇਦਾਰ ਗੁਰਜੰਟ ਸਿੰਘ ਤੇ ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਜਰ ਸਿੰਘ ਤੋਂ ਇਲਾਵਾ ਰਮੇਸ਼ ਕੁਮਾਰ, ਖੁਸ਼ਵੰਤ ਸਿੰਘ, ਸੁਨੀਲ ਕੁਮਾਰ, ਹੰਸ ਰਾਜ, ਸੁਨੀਲ ਕੁਮਾਰ, ਮੁਨੀਸ਼ ਕੁਮਾਰ, ਡਾ. ਕ੍ਰਿਸ਼ਨ ਵਰਮਾ, ਸੁਭਾਸ਼ ਕੁਮਾਰ, ਰਮੇਸ਼ ਕੁਮਾਰ ਅੰਕੁਸ਼ ਲੈਬ, ਰਾਮ ਪ੍ਰਸ਼ਾਦ ਰੁਸਤਮ, ਰਾਮ ਪ੍ਰਤਾਪ ਸਿੰਘ, ਰੋਹਿਤ, ਰਵੀ, ਖਿੱਚੀ ਟੇਲਰ, ਸਵਰਨ ਸਿੰਘ, ਪਿਆਰਾ ਸਿੰਘ, ਗੁਰਦੀਪ ਸਿੰਘ, ਬਲੌਰ ਸਿੰਘ, ਬਿੰਦਰ ਸਿੰਘ ਪਰਵਾਨਾ, ਜ਼ੋਗਿੰਦਰ ਸਿੰਘ, ਸ਼ਗਨ ਸਿੰਘ ਅਤੇ ਅੰਕੁਸ਼ ਆਦਿ ਸਮੇਤ ਕਾਫੀ ਸੇਵਾਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here