ਮਾਨਸਾ, 10 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਵੱਖ—ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਮਗਨਰੇਗਾ ਸਕੀਮ ਅਤੇ ਸਮਾਰਟ ਵਿਲੇਜ ਕੰਪੇਨ ਅਧੀਨ ਚੱਲ ਰਹੇ ਕੰਮਾਂ ਦਾ ਨਿਰੀਖੱਣ ਕੀਤਾ ਗਿਆ। ਉਨ੍ਹਾਂ ਬੀ.ਡੀ.ਪੀ.ਓ. ਮਾਨਸਾ ਅਤੇ ਉਹਨਾਂ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਮਗਨਰੇਗਾ ਸਕੀਮ ਅਧੀਨ ਜੋ ਪਿੰਡਾਂ ਦੀ ਮੰਗ ਅਨੁਸਾਰ ਕੰਮ ਪ੍ਰਵਾਨ ਕੀਤੇ ਜਾ ਚੁੱਕੇ ਹਨ, ਉਹਨਾਂ ਨੂੰ ਪਹਿਲ ਦੇ ਆਧਾਰ *ਤੇ ਚਲਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਸਮਾਰਟ ਵਿਲੇਜ ਕੰਪੇਨ ਅਧੀਨ ਚੱਲ ਰਹੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਕੰਮ ਨੂੰ ਕਿਸੇ ਵੀ ਪੱਧਰ *ਤੇ ਰੋਕਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਆ ਰਹੇ ਫੰਡਾਂ ਨੂੰ ਤੁਰੰਤ ਪਿੰਡ ਦੇ ਵਿਕਾਸ ਲਈ ਸੁਚੱਜੇ ਢੰਗ ਨਾਲ ਖਰਚਿਆ ਜਾਵੇ ਅਤੇ ਪੋ੍ਰਜੈਕਟ ਬਣਾਉਣ ਸਮੇਂ ਕੰਮ ਦੇ ਹਰ ਪਹਿਲੂ ਨੂੰ ਦੇਖਦੇ ਹੋਏ ਪ੍ਰਪੋਜਲ ਤਿਆਰ ਕੀਤੀ ਜਾਵੇ।
ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋ. ਵੱਲੋਂ ਸਮੂਹ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਮਗਨਰੇਗਾ ਸਕੀਮ ਅਧੀਨ ਪ੍ਰਵਾਨਤ ਹੋ ਚੁੱਕੇ ਕੰਮਾਂ ਅਤੇ ਸਮਾਰਟ ਵਿਲੇਜ ਕੰਪੇਨ ਅਧੀਨ ਕੰਮਾਂ ਨੂੰ ਪਰਮ ਅਗੇਤ ਦਿੱਤੀ ਜਾਵੇ ਅਤੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਾ ਆਵੇ।