ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸ.ਐਸ.ਪੀ. ਮਾਨਸਾ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

0
13

ਮਾਨਸਾ, 13 ਨਵੰਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ) :ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨ੍ਹਾਂ ਨਾਲ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਅਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਏ ਜਾਣ। ਉਨ੍ਹਾਂ ਦੱਸਿਆ ਕਿ ਚਾਈਨਜ਼ ਪਟਾਕਿਆਂ ‘ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਗਰੀਨ ਦੀਵਾਲੀ ਹੀ ਮਨਾਈ ਜਾਵੇ।ਸ੍ਰੀ ਮਹਿੰਦਰ ਪਾਲ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਹਾਲੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਲੋਕ ਪੂਰੇ ਇਹਤਿਹਾਤ ਵਰਤਦਿਆਂ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ।ਇਸੇ ਦੌਰਾਨ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ ਨੇ ਮਾਨਸਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਅਗਲਾ ਸਮਾਂ ਵੀ ਇਸੇ ਤਰ੍ਹਾਂ ਲੋਕਾਂ ਦੀ ਸਾਂਝ ਤੇ ਸਹਿਯੋਗ ਭਰਿਆ ਹੋਵੇਗਾ। ਸ੍ਰੀ ਲਾਂਬਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਲੋਕਾਂ ਨੇ ਕੋਵਿਡ ਦੀ ਜੰਗ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਬਹੁਤ ਪੂਰਨ ਸਹਿਯੋਗ ਦਿੱਤਾ ਹੈ ਅਤੇ ਉਹ ਆਸ ਕਰਦੇ ਹਨ ਕਿ ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਅਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇਗਾ।

LEAVE A REPLY

Please enter your comment!
Please enter your name here